ਰਾਏਪੁਰ : ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਵਿਚ 30 ਨਕਸਲੀਆਂ ਨੂੰ ਮਾਰ ਮੁਕਾਇਆ। ਪੁਲਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬਸਤਰ ਖੇਤਰ ਦੇ ਪੁਲਸ ਇੰਸਪੈਕਟਰ ਜਨਰਲ ਸੁੰਦਰਰਾਜ ਪੀ. ਨੇ ਦੱਸਿਆ ਕਿ ਨਰਾਇਣਪੁਰ-ਦਾਂਤੇਵਾੜਾ ਜ਼ਿਲ੍ਹੇ ਦੀ ਸਰਹੱਦ 'ਤੇ ਅਬੂਝਮਦ ਦੇ ਥੁਲਥੂਲੀ ਪਿੰਡ ਦੇ ਜੰਗਲ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਵਿਚ 30 ਨਕਸਲੀ ਮਾਰੇ ਗਏ।
ਸੁੰਦਰਰਾਜ ਨੇ ਦੱਸਿਆ ਕਿ ਨਰਾਇਣਪੁਰ ਅਤੇ ਦਾਂਤੇਵਾੜਾ ਜ਼ਿਲ੍ਹਿਆਂ ਦੀ ਸਰਹੱਦ 'ਤੇ ਸਥਿਤ ਅਬੂਝਾਮਦ ਇਲਾਕੇ 'ਚ ਮਾਓਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਨਰਾਇਣਪੁਰ ਅਤੇ ਦਾਂਤੇਵਾੜਾ ਜ਼ਿਲ੍ਹਿਆਂ ਤੋਂ ਸੁਰੱਖਿਆ ਬਲਾਂ ਦੀ ਇਕ ਸਾਂਝੀ ਟੀਮ ਨਕਸਲ ਵਿਰੋਧੀ ਮੁਹਿੰਮ ਲਈ ਭੇਜੀ ਗਈ ਸੀ। ਸੁਰੱਖਿਆ ਟੀਮ ਵਿਚ ਜ਼ਿਲ੍ਹਾ ਰਿਜ਼ਰਵ ਗਾਰਡ (DRG) ਅਤੇ ਵਿਸ਼ੇਸ਼ ਟਾਸਕ ਫੋਰਸ (STF) ਦੇ ਜਵਾਨ ਸ਼ਾਮਲ ਸਨ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਪੁਲਸ ਅਧਿਕਾਰੀ ਨੇ ਦੱਸਿਆ ਕਿ ਦੁਪਹਿਰ 1 ਵਜੇ ਦੇ ਕਰੀਬ ਨਕਸਲੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਹੁਣ ਤੱਕ 30 ਨਕਸਲੀਆਂ ਦੀਆਂ ਲਾਸ਼ਾਂ, ਏਕੇ 47 ਅਤੇ ਐੱਸਐੱਲਆਰ ਅਤੇ ਹੋਰ ਕਈ ਹਥਿਆਰ ਬਰਾਮਦ ਕੀਤੇ ਹਨ।
ਇਲਾਕੇ ਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲੀ ਹੈ ਕਿ ਮੁਕਾਬਲੇ 'ਚ ਸਾਰੇ ਜਵਾਨ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਲਾਕੇ 'ਚ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਕਾਬਲੇ ਨਾਲ ਇਸ ਸਾਲ ਹੁਣ ਤੱਕ ਦਾਂਤੇਵਾੜਾ ਅਤੇ ਨਰਾਇਣਪੁਰ ਸਮੇਤ ਸੱਤ ਜ਼ਿਲ੍ਹਿਆਂ ਵਾਲੇ ਬਸਤਰ ਖੇਤਰ ਵਿਚ ਸੁਰੱਖਿਆ ਬਲਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ 171 ਮਾਓਵਾਦੀਆਂ ਨੂੰ ਮਾਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰ ਚੱਲਿਆ TRAI ਦਾ ਡੰਡਾ! 18 ਲੱਖ ਮੋਬਾਇਲ ਨੰਬਰ ਕਰ'ਤੇ ਬੰਦ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ
NEXT STORY