ਅਯੁੱਧਿਆ - ਪੁਲਸ ਨੇ ਐਤਵਾਰ ਨੂੰ ਅਯੁੱਧਿਆ ਦੇ ਰਾਮ ਮੰਦਰ 'ਚ ਦਾਨ ਦੀ ਹੇਰਾਫੇਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸਾਰੇ ਅੱਠ ਮੁਲਜ਼ਮਾਂ ਦੇ ਘਰਾਂ 'ਤੇ ਇਕੋ ਸਮੇਂ ਛਾਪੇਮਾਰੀ ਕੀਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਇਹ ਕਾਰਵਾਈ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਹੈ। ਸੂਤਰਾਂ ਅਨੁਸਾਰ, ਪੁਲਸ ਟੀਮਾਂ ਨੇ ਇਕ ਸਥਾਨਕ ਮੈਜਿਸਟ੍ਰੇਟ ਦੇ ਨਾਲ, ਸਾਰੇ ਦੋਸ਼ੀਆਂ, ਜਿਨ੍ਹਾਂ 'ਚ ਲਵ ਕੁਸ਼ ਮਿਸ਼ਰਾ, ਅਵਿਨਾਸ਼ ਸ਼ੁਕਲਾ ਅਤੇ ਰਾਮਸ਼ੰਕਰ ਯਾਦਵ ਸ਼ਾਮਲ ਹਨ ਦੇ ਘਰਾਂ ਦੀ ਤਲਾਸ਼ੀ ਲਈ।
ਜ਼ਿਕਰਯੋਗ ਹੈ ਕਿ ਸਿਰਫ਼ ਦੋ ਦਿਨ ਪਹਿਲਾਂ ਹੀ ਅਯੁੱਧਿਆ ਦੀ ਇਕ ਅਦਾਲਤ ਨੇ ਸਾਰੇ ਅੱਠ ਮੁਲਜ਼ਮਾਂ ਨੂੰ 29 ਜੂਨ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ। ਸੋਮਵਾਰ ਨੂੰ ਅਦਾਲਤ 'ਚ ਪੇਸ਼ ਹੋਣ 'ਤੇ ਪੁਲਿਸ ਵੱਲੋਂ ਉਨ੍ਹਾਂ ਦਾ ਰਿਮਾਂਡ ਮੰਗੇ ਜਾਣ ਦੀ ਉਮੀਦ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਅਵਿਨਾਸ਼ ਸ਼ੁਕਲਾ, ਅਨੁਕਲਪ ਮਿਸ਼ਰਾ, ਲਵ ਕੁਸ਼ ਮਿਸ਼ਰਾ, ਮਨੀਸ਼ ਕੁਮਾਰ ਯਾਦਵ, ਕਰੁਣੇਸ਼ ਪਾਂਡੇ, ਰਾਮ ਸ਼ੰਕਰ ਮਿਸ਼ਰਾ, ਸੁਭਾਸ਼ ਸ਼੍ਰੀਵਾਸਤਵ, ਅਤੇ ਰਾਮਸ਼ੰਕਰ ਉਰਫ਼ ਟੀਨੂ ਯਾਦਵ, ਰਾਮ ਮੰਦਰ ਨੂੰ ਦਾਨ ਕੀਤੇ ਗਏ ਨਕਦੀ ਅਤੇ ਕੀਮਤੀ ਸਮਾਨ ਦੀ ਗਿਣਤੀ ਕਰਨ ਵਿੱਚ ਸ਼ਾਮਲ ਸਨ।
ਇਸਤਗਾਸਾ ਪੱਖ ਦੇ ਅਨੁਸਾਰ, ਜਾਂਚਕਰਤਾਵਾਂ ਨੇ ਹੁਣ ਤੱਕ 79.85 ਰੁਪਏ ਲੱਖ ਦੀ ਬਰਾਮਦਗੀ ਕੀਤੀ ਹੈ। ਇਹ ਮਾਮਲਾ ਨੌਕਰ ਵੱਲੋਂ ਚੋਰੀ, ਵਿਸ਼ਵਾਸਘਾਤ, ਚੋਰੀ ਦਾ ਸਾਮਾਨ ਪ੍ਰਾਪਤ ਕਰਨ ਅਤੇ ਭਾਰਤੀ ਦੰਡ ਵਿਧਾਨ ਦੇ ਤਹਿਤ ਅਪਰਾਧਿਕ ਸਾਜ਼ਿਸ਼ ਰਚਣ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਇਹ FIR ਉੱਤਰ ਪ੍ਰਦੇਸ਼ ਸਰਕਾਰ ਦੁਆਰਾ ਗਠਿਤ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦੀ ਮੁੱਢਲੀ ਰਿਪੋਰਟ ਦੀ ਸਿਫ਼ਾਰਸ਼ ਦੇ ਆਧਾਰ 'ਤੇ ਦਰਜ ਕੀਤੀ ਗਈ ਸੀ। ਇਸ ਮਹੀਨੇ ਦੇ ਸ਼ੁਰੂ 'ਚ ਗਬਨ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਨੇ 13 ਜੂਨ ਨੂੰ ਐਸਆਈਟੀ ਦਾ ਗਠਨ ਕੀਤਾ ਸੀ।
ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'
NEXT STORY