ਰਾਂਚੀ : ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਰਾਂਚੀ-ਪਟਨਾ ਹਾਈਵੇਅ 'ਤੇ ਸ਼ਨੀਵਾਰ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਰਾਤ ਕਰੀਬ 2:00 ਵਜੇ NH-33 'ਤੇ ਪਾਂਕੀ ਇਲਾਕੇ ਨੇੜੇ ਇੱਕ ਸਕਾਰਪੀਓ ਗੱਡੀ ਦੀ ਕਿਸੇ ਹੋਰ ਵਾਹਨ ਨਾਲ ਟੱਕਰ ਹੋ ਗਈ, ਜਿਸ ਵਿੱਚ 13 ਲੋਕਾਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ, ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਜੰਘਰੋਂ ਪਿੰਡ ਦੇ 14 ਲੋਕ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਰਾਮਗੜ੍ਹ ਜ਼ਿਲ੍ਹੇ ਦੇ ਰਾਜਰੱਪਾ ਮੰਦਰ ਵਿੱਚ ਦਰਸ਼ਨਾਂ ਲਈ ਜਾ ਰਹੇ ਸਨ। ਰਾਮਗੜ੍ਹ ਦੇ ਪਾਂਕੀ ਨੇੜੇ ਉਨ੍ਹਾਂ ਦੀ ਗੱਡੀ ਇੱਕ ਅਣਪਛਾਤੇ ਵਾਹਨ ਨਾਲ ਜ਼ੋਰਦਾਰ ਢੰਗ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੌਕੇ 'ਤੇ ਹਫੜਾ-ਦਫੜੀ ਮੱਚ ਗਈ ਅਤੇ ਚੀਕ-ਚਿਹਾੜਾ ਪੈ ਗਿਆ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ। ਮ੍ਰਿਤਕਾਂ ਵਿੱਚ 4 ਬੱਚੇ, 4 ਔਰਤਾਂ ਅਤੇ 5 ਮਰਦ ਸ਼ਾਮਲ ਹਨ। ਇੱਕ ਵਿਅਕਤੀ, ਜੋ ਹਾਦਸੇ ਵਿੱਚ ਜ਼ਖਮੀ ਹੋ ਗਿਆ ਸੀ, ਫਿਲਹਾਲ ਸਦਰ ਹਸਪਤਾਲ ਵਿੱਚ ਇਲਾਜ ਅਧੀਨ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸਾ: ਸਵਾਰੀਆਂ ਨਾਲ ਭਰੇ ਆਟੋ 'ਤੇ ਪਲਟਿਆ ਟਰੱਕ, 3 ਦੀ ਮੌਤ
ਜਦੋਂ NH-33 'ਤੇ ਇਹ ਹਾਦਸਾ ਵਾਪਰਿਆ, ਤਾਂ ਸਕਾਰਪੀਓ ਵਿੱਚ ਕੁੱਲ 14 ਲੋਕ ਸਵਾਰ ਸਨ। ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਗੱਡੀ ਦੀ ਹਾਲਤ ਤੋਂ ਲਗਾਇਆ ਜਾ ਸਕਦਾ ਹੈ। ਰਾਮਗੜ੍ਹ ਪੁਲਸ ਨੇ 13 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਰਾਮਗੜ੍ਹ ਦੇ SDPO ਆਲੋਕ ਰੰਜਨ ਨੇ ਦੱਸਿਆ ਕਿ ਮ੍ਰਿਤਕ ਨਾਲੰਦਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਪੀੜਤਾਂ ਵਿੱਚੋਂ ਕੁਝ ਦੀ ਪਛਾਣ ਉਨ੍ਹਾਂ ਕੋਲੋਂ ਮਿਲੇ ਆਧਾਰ ਕਾਰਡਾਂ ਰਾਹੀਂ ਕੀਤੀ ਗਈ ਹੈ। ਇੱਕ ਜ਼ਖਮੀ ਵਿਅਕਤੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪ੍ਰੇਮੀ ਨੇ 5 ਸਾਲ ਦੇ ਮਾਸੂਮ ਦਾ ਕਤਲ ਕਰ ਕੇ ਲਾਸ਼ ਨਦੀ ’ਚ ਸੁੱਟੀ
NEXT STORY