ਨੈਸ਼ਨਲ ਡੈਸਕ : ਪ੍ਰਯਾਗਰਾਜ-ਵਾਰਾਣਸੀ ਰਾਸ਼ਟਰੀ ਰਾਜਮਾਰਗ 'ਤੇ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਜੌਨਪੁਰ ਦੇ ਇੱਕ ਜੋੜੇ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਹ ਹਾਦਸਾ ਹੰਡੀਆ ਥਾਣਾ ਖੇਤਰ ਦੇ ਭੇਸਕੀ ਪਿੰਡ ਨੇੜੇ ਉਸ ਸਮੇਂ ਹੋਇਆ, ਜਦੋਂ ਇੱਕ ਸਰਕਾਰੀ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ।
ਇਹ ਵੀ ਪੜ੍ਹੋ : ਲਾਲੂ ਪਰਿਵਾਰ ਨੂੰ ਵੱਡਾ ਝਟਕਾ: '10 ਸਰਕੂਲਰ ਰੋਡ' ਬੰਗਲਾ ਖਾਲੀ ਕਰਨ ਦਾ ਨੋਟਿਸ ਜਾਰੀ
ਪੁਲਸ ਸੂਤਰਾਂ ਅਨੁਸਾਰ, ਜੌਨਪੁਰ ਜ਼ਿਲ੍ਹੇ ਦੇ ਮੀਰਗੰਜ ਥਾਣਾ ਖੇਤਰ ਦੇ ਪਿੰਡ ਭਟਹਰ ਦੇ ਰਹਿਣ ਵਾਲੇ ਰਾਕੇਸ਼ ਤ੍ਰਿਪਾਠੀ (60), ਉਨ੍ਹਾਂ ਦੀ ਪਤਨੀ ਪ੍ਰਭਾਵਤੀ ਦੇਵੀ (58), ਗੋਪੀਗੰਜ ਨਿਵਾਸੀ ਸ਼ੁਭਮ ਦੂਬੇ (27) ਅਤੇ ਰਾਕੇਸ਼ ਦਾ ਪੁੱਤਰ ਰਾਹੁਲ ਤ੍ਰਿਪਾਠੀ ਕਾਰ ਰਾਹੀਂ ਗਿਆਨਪੁਰ ਤੋਂ ਝੂਸੀ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਰਾਕੇਸ਼ ਤ੍ਰਿਪਾਠੀ ਆਪਣੀ ਧੀ ਦੇ ਘਰ ਜਾ ਰਹੇ ਸਨ। ਇਸੇ ਦੌਰਾਨ ਵਾਰਾਣਸੀ ਵਾਲੇ ਪਾਸੇ ਤੋਂ ਆ ਰਹੀ ਸਰਕਾਰੀ ਬੱਸ ਨੇ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਕਈ ਵਾਰ ਪਲਟੀਆਂ ਖਾਂਦੀ ਹੋਈ ਸੜਕ ਕਿਨਾਰੇ ਬਣੇ ਲਗਭਗ 10 ਫੁੱਟ ਡੂੰਘੇ ਟੋਏ ਵਿੱਚ ਜਾ ਡਿੱਗੀ।
ਇਹ ਵੀ ਪੜ੍ਹੋ: ਹੋਰਮੁਜ਼ 'ਚ ਮੁੜ ਸ਼ੁਰੂ ਹੋਵੇਗੀ ਜਹਾਜ਼ਾਂ ਦੀ ਆਵਾਜਾਈ, ਟਰੰਪ ਨੇ ਨਾਕੇਬੰਦੀ ਹਟਾਉਣ ਦੇ ਦਿੱਤੇ ਹੁਕਮ
ਇਸ ਦਰਦਨਾਕ ਹਾਦਸੇ ਵਿੱਚ ਰਾਕੇਸ਼ ਤ੍ਰਿਪਾਠੀ, ਪ੍ਰਭਾਵਤੀ ਦੇਵੀ ਅਤੇ ਸ਼ੁਭਮ ਦੂਬੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਾਹੁਲ ਤ੍ਰਿਪਾਠੀ ਨੂੰ ਗੰਭੀਰ ਹਾਲਤ ਵਿੱਚ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ ਅਤੇ ਸਰਕਾਰੀ ਬੱਸ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੀਵੀ ਦਰਸ਼ਕਾਂ ਲਈ ਵੱਡੀ ਰਾਹਤ, ਇਸ਼ਤਿਹਾਰ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ
NEXT STORY