ਨਵੀਂ ਦਿੱਲੀ (ਏਜੰਸੀ) : ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ‘ਵਿਮਲ ਇਲਾਇਚੀ’ ਬਣਾਉਣ ਵਾਲੀ ਕੰਪਨੀ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿਚ ਉਤਪਾਦ ਦਾ ਪ੍ਰਚਾਰ ਕਰਨ ਵਾਲੇ ਕਲਾਕਾਰਾਂ ਨੂੰ ਐੱਫ. ਡੀ. ਏ. ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ। ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਨੇ ਵਿਮਲ ਇਲਾਇਚੀ ਦੇ ਬ੍ਰਾਂਡ ਅੰਬੈਸਡਰ ਸ਼ਾਹਰੁਖ ਖ਼ਾਨ, ਅਜੇ ਦੇਵਗਨ ਅਤੇ ਟਾਈਗਰ ਸ਼ਰਾਫ਼ ਨੂੰ ਇਹ ਨੋਟਿਸ ਇਸ਼ਤਿਹਾਰਾਂ ਵਿਚ ਉਤਪਾਦ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਦੋਸ਼ ਹੇਠ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ : ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ 4,026 'ਤੇ ਭਾਜਪਾ ਦੀ ਜਿੱਤ, ਕਾਂਗਰਸ ਨੂੰ ਮਿਲੀਆਂ 3,438 ਸੀਟਾਂ
ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਕਿਹਾ ਕਿ ਅਧਿਕਾਰ ਖੇਤਰ ਨਾ ਹੋਣ ਕਾਰਨ ਇਹ ਪਟੀਸ਼ਨ ਸੁਣਵਾਈ ਦੇ ਯੋਗ ਨਹੀਂ ਹੈ। ਉਨ੍ਹਾਂ ਢੁਕਵੇਂ ਪਲੇਟਫਾਰਮ ਦੇ ਸਿਧਾਂਤ ਦੇ ਆਧਾਰ ’ਤੇ ਕਿਹਾ ਕਿ ਪਟੀਸ਼ਨਰ ਲਈ ਵਿਵਾਦਤ ਨੋਟਿਸ ਨਾਲ ਜੁੜੀਆਂ ਆਪਣੀਆਂ ਸ਼ਿਕਾਇਤਾਂ ਰੱਖਣ ਲਈ ਮਹਾਰਾਸ਼ਟਰ ਦੀਆਂ ਅਦਾਲਤਾਂ ਜ਼ਿਆਦਾ ਸਹੀ ਅਤੇ ਸੁਖਾਲੀ ਜਗ੍ਹਾ ਹਨ। ਪਟੀਸ਼ਨਰ ਪੀ. ਬੀ. ਐਗਰੋ ਐੱਲ. ਐੱਲ. ਪੀ. ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਉਹ ‘ਵਿਮਲ’ ਬ੍ਰਾਂਡ ਦੇ ਤਹਿਤ ਇਲਾਇਚੀ ਉਤਪਾਦ ਦੇ ਪ੍ਰਚਾਰ ਲਈ ਜਾਣੇ-ਪਛਾਣੇ ਕਲਾਕਾਰਾਂ ਦੀਆਂ ਸੇਵਾਵਾਂ ਲੈਂਦੀ ਹੈ ਅਤੇ ਉਨ੍ਹਾਂ ਨਾਲ ਇਸ਼ਤਿਹਾਰ ਸਬੰਧੀ ਕਰਾਰ ਕਰਦੀ ਹੈ। ਕੰਪਨੀ ਦਾ ਕਹਿਣਾ ਸੀ ਕਿ ਉਸ ਦੀ ਪ੍ਰਚਾਰ ਮੁਹਿੰਮ ਲਾਗੂ ਕਾਨੂੰਨਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਾ ਹੈ।
ਇਹ ਵੀ ਪੜ੍ਹੋ : ਗੱਡੀ 'ਚੋਂ ਧੂੰਆਂ ਨਿਕਲਣ 'ਤੇ ਬੋਨਟ ਖੋਲ੍ਹ ਕੇ ਚੈੱਕ ਕਰਨ ਗਿਆ ਡਰਾਈਵਰ, ਮਗਰੋਂ ਲੈਪਟੋਪ ਵਾਲਾ ਬੈਗ ਹੋ ਗਿਆ ਚੋਰੀ
ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐੱਫ. ਡੀ. ਏ.) ਨੇ ਰੈਗੂਲੇਟਰੀ ਨੋਟਿਸ ਜਾਰੀ ਕੀਤੇ ਸਨ। ਇਨ੍ਹਾਂ ਨੋਟਿਸਾਂ ਵਿਚ ਦੋਸ਼ ਲਗਾਇਆ ਗਿਆ ਹੈ ਕਿ ‘ਵਿਮਲ ਇਲਾਇਚੀ’ ਦੇ ਇਸ਼ਤਿਹਾਰ ਅਸਲ ਵਿਚ ‘ਵਿਮਲ ਪਾਨ ਮਸਾਲਾ’ ਦਾ ਅਪ੍ਰਤੱਖ ਪ੍ਰਚਾਰ ਹਨ, ਜਦਕਿ ਮਹਾਰਾਸ਼ਟਰ ਵਿਚ ਇਸ ਉਤਪਾਦ ’ਤੇ ਪਾਬੰਦੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮਹਾਰਾਸ਼ਟਰ ਐੱਫ. ਡੀ. ਏ. ਨੇ ਵਿਮਲ ਇਲਾਇਚੀ ਦੇ ਇਸ਼ਤਿਹਾਰਾਂ ਵਿਚ ਦਿਖਾਈ ਦੇਣ ਵਾਲੇ ਅਭਿਨੇਤਾਵਾਂ ਨੂੰ ਅਜਿਹੇ ਦਸਤਾਵੇਜ਼ ਦੇਣ ਲਈ ਕਿਹਾ ਹੈ ਜਿਨ੍ਹਾਂ ਤੋਂ ਇਹ ਸਾਬਤ ਹੋ ਸਕੇ ਕਿ ਵਿਮਲ ਇਲਾਇਚੀ, ਪਾਬੰਦੀਸ਼ੁਦਾ ਕੀਤੇ ਗਏ ਪਾਨ ਮਸਾਲਾ ਉਤਪਾਦਾਂ ਤੋਂ ਵੱਖਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਹਾਰਾਸ਼ਟਰ 'ਚ UCC ਲਾਗੂ ਕਰਨ ਦੀਆਂ ਤਿਆਰੀਆਂ ਤੇਜ਼, ਨਾਗਪੁਰ ਦੇ ਸਰਦ ਰੁੱਤ ਸੈਸ਼ਨ 'ਚ ਬਿੱਲ ਪੇਸ਼ ਕਰਨ ਦੀ ਯੋਜਨਾ
NEXT STORY