ਨੈਸ਼ਨਲ ਡੈਸਕ: ਦਿੱਲੀ ਤੋਂ ਕਾਮਾਖਿਆ ਜਾ ਰਹੀ ਨੌਰਥ ਈਸਟ ਐਕਸਪ੍ਰੈਸ ਬਿਹਾਰ ਦੇ ਬਕਸਰ ਜ਼ਿਲ੍ਹੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰੇਲਗੱਡੀ ਦੀਆਂ 21 ਬੋਗੀਆਂ ਪਟੜੀ ਤੋਂ ਉਤਰ ਗਈਆਂ ਹਨ। ਇਹ ਘਟਨਾ ਡੀਡੀਯੂ-ਪਟਨਾ ਰੇਲਵੇ ਸੈਕਸ਼ਨ ਦੇ ਰਘੁਨਾਥਪੁਰ ਰੇਲਵੇ ਸਟੇਸ਼ਨ ਨੇੜੇ ਵਾਪਰੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 4 ਯਾਤਰੀਆਂ ਦੀ ਮੌਤ ਹੋ ਗਈ ਤੇ 100 ਦੇ ਕਰੀਬ ਯਾਤਰੀ ਜ਼ਖਮੀ ਹੋ ਗਏ।
ਰਘੁਨਾਥਪੁਰ ਸਟੇਸ਼ਨ ਬਿਹਾਰ ਦੇ ਬਕਸਰ ਜ਼ਿਲ੍ਹੇ ਦੇ ਅਧੀਨ ਆਉਂਦਾ ਹੈ। ਫਿਲਹਾਲ ਮੌਕੇ 'ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਬਕਸਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਟੀਮ ਦੇ ਨਾਲ ਜੀਆਰਪੀ, ਆਰ.ਪੀ.ਐੱਫ. ਅਤੇ ਰੇਲਵੇ ਕਰਮਚਾਰੀ ਮੌਕੇ 'ਤੇ ਮੌਜੂਦ ਹਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਕੇਂਦਰ ਸਰਕਾਰ ਨੇ ਜਾਰੀ ਕੀਤਾ 3670 ਕਰੋੜ ਰੁਪਏ ਦਾ ਬਕਾਇਆ
ਇਹ ਖ਼ਬਰ ਵੀ ਪੜ੍ਹੋ - ਹਰਵਿੰਦਰ ਰਿੰਦਾ ਦੇ ਕਰੀਬੀ ਸਣੇ ਬੱਬਰ ਖ਼ਾਲਸਾ ਦੇ 3 ਮੈਂਬਰ ਅਜਨਾਲਾ ਤੋਂ ਗ੍ਰਿਫ਼ਤਾਰ, UAPA ਤਹਿਤ ਮਾਮਲਾ ਦਰਜ
ਰੇਲਵੇ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਪਟਨਾ ਲਈ 9771449971, ਦਾਨਾਪੁਰ ਲਈ 8905697493, ਅਰਾਹ ਲਈ 8306182542 ਅਤੇ ਕੰਟਰੋਲ ਰੂਮ ਲਈ 7759070004 ਨੰਬਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿ ਮੈਚ ਦੌਰਾਨ ਨਰਿੰਦਰ ਮੋਦੀ ਸਟੇਡੀਅਮ ’ਤੇ ਹਮਲੇ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ
NEXT STORY