ਮਾਲੇ/ਨਵੀਂ ਦਿੱਲੀ (ਬਿਊਰੋ)— ਮਾਲਦੀਵ ਵਿਚ ਹੁਣ ਸੱਤਾ ਨਵੇਂ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸਾਲੇਹ ਦੇ ਹੱਥ ਹੋਵੇਗੀ। ਹਾਲ ਹੀ ਵਿਚ ਆਏ ਚੋਣ ਨਤੀਜਿਆਂ ਵਿਚ ਸਾਲੇਹ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਨਵੰਬਰ ਵਿਚ ਉਹ ਦੇਸ਼ ਦੇ ਰਾਸ਼ਟਰਪਤੀ ਦੇ ਤੌਰ 'ਤੇ ਸਹੁੰ ਚੁੱਕਣਗੇ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਲੇਹ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋ ਸਕਦੇ ਹਨ। ਸਾਬਕਾ ਰਾਸ਼ਟਰਪਤੀ ਯਾਮੀਨ ਨੂੰ ਚੀਨ ਦੇ ਸਮਰਥਕ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਦੀ ਹਾਰ ਨਾਲ ਭਾਰਤ ਨੇ ਸੁੱਖ ਦਾ ਸਾਹ ਲਿਆ ਹੈ। ਮਾਹਰਾਂ ਦੀ ਮੰਨੀਏ ਤਾਂ ਯਾਮੀਨ ਦੇ ਜਾਣ ਦੇ ਬਾਅਦ ਮਾਲਦੀਵ ਅਤੇ ਦਿੱਲੀ ਵਿਚਕਾਰ ਪੈਦਾ ਹੋਈ ਦੂਰੀ ਹੁਣ ਖਤਮ ਹੋ ਸਕਦੀ ਹੈ।
ਵੀਰਵਾਰ ਨੂੰ ਹੋਵੇਗਾ ਐਲਾਨ
ਇਕ ਅੰਗਰੇਜ਼ੀ ਸਮਾਚਾਰ ਏਜੰਸੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸਾਲੇਹ ਨਾਲ ਜੁੜੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਭਾਰਤ ਨੂੰ ਉਸ ਲਿਸਟ ਵਿਚ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਭੇਜਿਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਪੀ.ਐੱਮ. ਮੋਦੀ ਨੂੰ ਸਹੁੰ ਚੁੱਕ ਸਮਾਗਮ ਵਿਚ ਖਾਸ ਤੌਰ 'ਤੇ ਸੱਦਾ ਭੇਜਿਆ ਜਾ ਸਕਦਾ ਹੈ। ਵੀਰਵਾਰ ਨੂੰ ਇਸ ਗੱਲ ਦਾ ਐਲਾਨ ਹੋ ਜਾਵੇਗਾ ਕਿ ਮਾਲਦੀਵ ਕਿਸ-ਕਿਸ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਭੇਜੇਗਾ। ਜ਼ਿਕਰਯੋਗ ਹੈ ਕਿ ਪੀ.ਐੱਮ. ਮੋਦੀ ਹਾਲੇ ਤੱਕ ਮਾਲਦੀਵ ਦੌਰੇ 'ਤੇ ਨਹੀਂ ਗਏ ਹਨ। ਜੇ ਉਨ੍ਹਾਂ ਨੂੰ ਇਸ ਸਮਾਗਮ ਵਿਚ ਬੁਲਾਇਆ ਜਾਂਦਾ ਹੈ ਤਾਂ ਇਹ ਉਨ੍ਹਾਂ ਦਾ ਮਾਲਦੀਵ ਦਾ ਪਹਿਲਾ ਦੌਰਾ ਹੋਵੇਗਾ।
ਫੋਨ 'ਤੇ ਦਿੱਤੀ ਜਿੱਤ ਦੀ ਵਧਾਈ
ਸਾਲੇਹ ਦੇ ਰਾਸ਼ਟਰਪਤੀ ਚੋਣਾਂ ਵਿਚ ਜਿੱਤਣ ਮਗਰੋਂ ਪੀ.ਐੱਮ. ਮੋਦੀ ਨੇ ਫੋਨ ਕਰ ਕੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਸੀ। ਇਕ ਟੀ.ਵੀ. ਇੰਟਰਵਿਊ ਵਿਚ ਸਾਲੇਹ ਨੇ ਵੀ ਮੰਨਿਆ ਕਿ ਪੀ.ਐੱਮ. ਮੋਦੀ ਵੱਲੋਂ ਉਨ੍ਹਾਂ ਨੂੰ ਵਧਾਈ ਦੇਣ ਲਈ ਫੋਨ ਆਇਆ ਸੀ। ਗੱਲਬਾਤ ਦੌਰਾਨ ਮੋਦੀ ਨੇ ਦੋਹਾਂ ਦੇਸ਼ਾਂ ਵਿਚਕਾਰ ਸਹਿਯੋਗ ਵਧਾਉਣ ਦੀ ਗੱਲ ਕਹੀ ਅਤੇ ਸਾਲੇਹ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ। ਨਵੇਂ ਰਾਸ਼ਟਰਪਤੀ ਸਾਲੇਹ ਨੇ ਪੀ.ਐੱਮ. ਮੋਦੀ ਦਾ ਸੱਦਾ ਸਵੀਕਾਰ ਕਰ ਲਿਆ ਹੈ। ਹਾਲਾਂਕਿ ਉਨ੍ਹਾਂ ਦੇ ਭਾਰਤ ਦੌਰੇ ਤੀਆਂ ਤਰੀਕਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।
ਆਧਾਰ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਦਾ ਰਾਹੁਲ ਗਾਂਧੀ ਨੇ ਕੀਤਾ ਧੰਨਵਾਦ
NEXT STORY