ਮੁੰਬਈ— ਮੁੰਬਈ 'ਚ ਇਕ ਵਿਸ਼ੇਸ਼ ਅਦਾਲਤ ਨੇ 2008 ਮਾਲੇਗਾਓਂ ਧਮਾਕੇ ਮਾਮਲੇ ਦੇ ਦੋਸ਼ੀਆਂ ਪ੍ਰਗਿਆ ਸਿੰਘ ਠਾਕੁਰ, ਲੈਫਟੀਨੈਂਟ ਕਰਨਲ ਪ੍ਰਸਾਦ ਪੁਰੋਹਿਤ ਅਤੇ ਸੁਧਾਕਰ ਚਤੁਰਵੇਦੀ ਨੂੰ ਆਪਣੇ ਸਾਹਮਣੇ ਪੇਸ਼ੀ ਤੋਂ ਛੋਟ ਦੇ ਦਿੱਤੀ। ਵਿਸ਼ੇਸ਼ ਐੱਨ.ਆਈ.ਏ. ਅਦਾਲਤ ਨੇ ਜਦੋਂ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ, ਉਦੋਂ ਤਿੰਨਾਂ ਦੋਸ਼ੀਆਂ ਨੇ ਆਪਣੇ ਵਕੀਲਾਂ ਦੇ ਮਾਧਿਅਮ ਨਾਲ ਪੇਸ਼ ਹੋਣ ਤੋਂ ਛੋਟ ਮੰਗੀ। ਪ੍ਰਗਿਆ ਅਤੇ ਚਤੁਰਵੇਦੀ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਆਉਣ ਵਾਲੇ ਨਤੀਜਿਆਂ ਦੀਆਂ ਤਿਆਰੀਆਂ 'ਚ ਰੁਝੇ ਹਨ। ਚੋਣਾਂ 'ਚ ਦੋਵੇਂ ਉਮੀਦਵਾਰ ਹਨ। ਪੁਰੋਹਿਤ ਨੇ ਨਿੱਜੀ ਮੁਸ਼ਕਲਾਂ ਦਾ ਹਵਾਲਾ ਦਿੱਤਾ। ਕੋਰਟ ਨੇ ਉਨ੍ਹਾਂ ਦੀਆਂ ਪਟੀਸ਼ਨਾਂ ਮਨਜ਼ੂਰ ਕਰ ਲਈਆਂ। ਕੋਰਟ ਨੇ ਮਾਲੇਗਾਓਂ 'ਚ ਹੋਏ ਧਮਾਕੇ ਵਾਲੀ ਜਗ੍ਹਾ 'ਤੇ ਜਾਣ ਲਈ ਦੋਸ਼ੀਆਂ ਦੇ ਵਕੀਲਾਂ ਤੋਂ ਪਟੀਸ਼ਨ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਤੋਂ ਪਹਿਲਾਂ ਮਾਮਲੇ 'ਚ 7 ਦੋਸ਼ੀਆਂ ਵਿਰੁੱਧ ਮਾਮਲੇ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਐੱਨ.ਆਈ.ਏ. ਅਦਾਲਤ ਨੇ ਪਿਛਲੇ ਹਫਤੇ ਦੋਸ਼ੀਆਂ ਨੂੰ ਹਫ਼ਤੇ 'ਚ ਇਕ ਵਾਰ ਆਪਣੇ ਸਾਹਮਣੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ। ਉਸ ਨੇ ਇਹ ਵੀ ਆਦੇਸ਼ ਦਿੱਤਾ ਕਿ ਠੋਸ ਕਾਰਨਾਂ ਦੇ ਬਿਨਾਂ ਮੰਗੀ ਗਈ ਛੋਟ ਦੀ ਅਪੀਲ ਖਾਰਜ ਕਰ ਦਿੱਤੀ ਜਾਵੇਗੀ।
ਭੋਪਾਲ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਗਿਆਨ ਨੇ ਆਪਣੀ ਪਟੀਸ਼ਨ 'ਚ ਕਿਹਾ ਕਿ ਉਮੀਦਵਾਰ ਦੇ ਤੌਰ 'ਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਕੁਝ ਪ੍ਰਕਿਰਿਆਵਾਂ ਪੂਰੀ ਕਰਨੀਆਂ ਹੋਣਗੀਆਂ, ਜਿਸ 'ਚ 23 ਮਈ ਨੂੰ ਉਨ੍ਹਾਂ ਦੇ ਚੋਣ ਖੇਤਰ 'ਚ ਵੋਟਾਂ ਦੀ ਗਿਣਤੀ ਲਈ ਆਪਣਾ ਏਜੰਟ ਨਾਮਜ਼ਦ ਕਰਨਾ ਵੀ ਸ਼ਾਮਲ ਹੈ। ਉੱਤਰ ਪ੍ਰਦੇਸ਼ ਦੀ ਮਿਰਜਾਪੁਰ ਸੀਟ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜ ਰਹੇ ਚਤੁਰਵੇਦੀ ਨੇ ਵੀ ਇਹੀ ਕਾਰਨ ਦੱਸੇ। ਅਦਾਲਤ ਫਿਲਹਾਲ ਮਾਮਲੇ 'ਚ ਗਵਾਹਾਂ ਦੇ ਬਿਆਨ ਦਰਜ ਕਰ ਰਹੀ ਹੈ। ਇਨ੍ਹਾਂ ਤਿੰਨਾਂ ਤੋਂ ਇਲਾਵਾ ਮਾਮਲੇ ਦੇ ਹੋਰ ਦੋਸ਼ੀ ਮੇਜਰ (ਰਿਟਾਇਰ) ਰਮੇਸ਼ ਉਪਾਧਿਆਏ, ਅਜਰ ਰਾਹਿਰਕਰ, ਸੁਧਾਕਰ ਦਿਵੇਦੀ ਅਤੇ ਸਮੀਰ ਕੁਲਕਰਨੀ ਹਨ। ਉਹ ਸਾਰੇ ਜ਼ਮਾਨਤ 'ਤੇ ਰਿਹਾਅ ਹਨ। ਅਦਾਲਤ ਨੇ ਪਿਛਲੇ ਸਾਲ ਅਕਤੂਬਰ 'ਚ 7 ਦੋਸ਼ੀਆਂ ਵਿਰੁੱਧ ਅੱਤਵਾਦੀ ਗਤੀਵਿਧੀਆਂ, ਅਪਰਾਧਕ ਯੋਜਨਾ, ਕਤਲ ਅਤੇ ਹੋਰ ਲਈ ਮਾਮਲੇ 'ਚ ਦੋਸ਼ ਤੈਅ ਕੀਤੇ ਸਨ। ਦੋਸ਼ੀਆਂ ਵਿਰੁੱਧ ਭਾਰਤੀ ਸਜ਼ਾ ਜ਼ਾਬਤਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਦੇ ਅਧੀਨ ਸੁਣਵਾਈ ਚੱਲ ਰਹੀ ਹੈ। ਦੋਸ਼ੀਆਂ ਵਿਰੁੱਧ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ ਦੇ ਅਧੀਨ ਵੀ ਦੋਸ਼ ਲਗਾਏ ਗਏ ਹਨ। ਦੱਸਣਯੋਗ ਹੈ ਕਿ ਮਾਲਗਾਓਂ 'ਚ 29 ਸਤੰਬਰ 2008 ਨੂੰ ਇਕ ਮਸਜਿਦ ਨੇੜੇ ਹੋਏ ਧਮਾਕੇ 'ਚ 6 ਲੋਕਾਂ ਦੀ ਮੌਤ ਹੋ ਗਈ ਸੀ ਅਤੇ 100 ਤੋਂ ਵਧ ਲੋਕ ਜ਼ਖਮੀ ਹੋ ਗਏ ਸਨ।
ਓਮਾਨ 'ਚ ਇਕ ਹੀ ਪਰਿਵਾਰ ਦੇ 6 ਭਾਰਤੀ ਮੈਂਬਰ ਹੜ੍ਹ 'ਚ ਰੁੜੇ
NEXT STORY