ਨਵੀਂ ਦਿੱਲੀ— ਪੰਜਾਬ ਦੇ ਮਾਲੇਰਕੋਟਲਾ 'ਚ ਇਕ ਅੰਮ੍ਰਿਤਧਾਰੀ ਸਿੱਖ ਬਜ਼ੁਰਗ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਬਜ਼ੁਰਗ ਦੀ ਇੰਨੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਕਿ ਉਹ ਕੋਮਾ 'ਚ ਚਲਾ ਗਿਆ। ਇਸ ਘਟਨਾ ਦੇ ਸੰਬੰਧ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਸਿਰਸਾ ਨੇ ਟਵੀਟ ਕਰ ਕੇ ਕਿਹਾ, ''ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਬਜ਼ੁਰਗ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਗਿਆ ਕਿ ਉਹ ਕੋਮਾ 'ਚ ਹੈ। ਬਿਨਾਂ ਕਿਸੇ ਕਸੂਰ ਦੇ ਉਸ ਨਾਲ ਕੁੱਟਮਾਰ ਕੀਤੀ ਗਈ, ਜਦਕਿ ਕੁੱਟਮਾਰ ਕਰਨ ਵਾਲੇ ਖੁੱਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਖਿਲਾਫ ਕਾਰਵਾਈ ਨਹੀਂ ਕੀਤੀ ਗਈ। ਬਜ਼ੁਰਗ ਨਾਲ ਬੇਇਨਸਾਫੀ ਕੀਤੀ ਗਈ।'' ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਨੂੰ ਲੈ ਕੇ ਛੇਤੀ ਤੋਂ ਛੇਤੀ ਕੋਈ ਐਕਸ਼ਨ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਬਜ਼ੁਰਗ ਨਾਲ ਇਸ ਤਰ੍ਹਾਂ ਦੀ ਬੇਇਨਸਾਫੀ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਪੰਜਾਬ ਪੁਲਸ ਨੂੰ ਇਸ ਮਾਮਲੇ ਦੀ ਡੂੰਘਾਈ ਤਕ ਜਾਂਚ ਕਰਨੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਇਹ ਘਟਨਾ ਮਾਲੇਰਕੋਟਲਾ ਦੇ ਨੇੜਲੇ ਪਿੰਡ ਸੰਦੌੜ 'ਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਪੀੜਤ ਬਜ਼ੁਰਗ ਜਲ ਸਪਲਾਈ ਵਿਭਾਗ ਦਾ ਕਰਮਚਾਰੀ ਹੈ। ਉਹ ਇਕ ਘਰ ਵਿਚ ਪਾਣੀ ਦਾ ਬਿੱਲ ਲੈਣ ਲਈ ਗਿਆ ਸੀ, ਜਿੱਥੇ ਘਰ ਦੇ 2 ਨੌਜਵਾਨਾਂ ਵਲੋਂ ਉਸ ਨੂੰ ਕਮਰੇ ਅੰਦਰ ਬੰਦ ਕਰ ਲਿਆ ਅਤੇ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ।
ਭਾਰੀ ਬਰਫ਼ਬਾਰੀ ਕਾਰਨ ਅਮਰਨਾਥ ਯਾਤਰਾ ਰੁਕੀ
NEXT STORY