ਨਵੀਂ ਦਿੱਲੀ (ਏਜੰਸੀ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਰਨਾਟਕ 'ਚ ਗੰਭੀਰ ਸੋਕੇ ਦੀ ਸਥਿਤੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਤੋਂ ਨਿੱਜੀ ਅਤੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਖੜਗੇ ਨੇ ਸ਼ਨੀਵਾਰ ਨੂੰ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਕਰਨਾਟਕ 'ਚ ਸੋਕੇ ਦੀ ਸਥਿਤੀ ਤੋਂ ਜਾਣੂ ਕਰਵਾਇਆ, ਜਿਸ 'ਚ ਕਿਹਾ ਗਿਆ ਹੈ ਕਿ ਰਾਜ 'ਚ ਸਤੰਬਰ ਤੱਕ 58 ਫੀਸਦੀ ਬਾਰਿਸ਼ ਦੀ ਕਮੀ ਰਹੀ ਹੈ, ਜਿਸ ਨਾਲ ਵੱਡੇ ਪੈਮਾਨੇ 'ਤੇ ਫਸਲਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ 'ਚ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਸੀ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਸੋਕੇ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਲਾਂਕਣ ਕਰਾਉਣ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੰਡ (ਐੱਨ.ਡੀ.ਆਰ.ਐੱਫ.) ਅਤੇ ਰਾਜ ਆਫ਼ਤ ਪ੍ਰਤੀਕਿਰਿਆ ਫੰਡ (ਐੱਸ.ਡੀ.ਆਰ.ਐੱਫ.) ਦੇ ਤਹਿਤ ਰਾਜ ਦੁਆਰਾ ਮੰਗੀ ਗਈ 3,705.30 ਕਰੋੜ ਰੁਪਏ ਦੀ ਪੂਰੀ ਸਹਾਇਤਾ ਜਾਰੀ ਕਰਨ ਅਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਅੱਪਡੇਟ ਕੀਤੇ ਭੂਮੀ ਰਿਕਾਰਡਾਂ ਦੇ ਆਧਾਰ 'ਤੇ ਇਨਪੁੱਟ ਸਬਸਿਡੀਆਂ ਦੀ ਗਣਨਾ ਕਰਨ ਲਈ ਕਲਿਆਣ ਕਰਨਾਟਕ ਖੇਤਰ 'ਚ ਇਕ ਕੇਂਦਰੀ ਟੀਮ ਭੇਜਣ।

ਉਨ੍ਹਾਂ ਦਾ ਕਹਿਣਾ ਸੀ ਕਿ ਰਾਜ ਦੇ ਮੌਜੂਦਾ ਸਮੇਂ 'ਚ ਜ਼ਮੀਨੀ ਤਸਦੀਕ ਦੀ ਪ੍ਰਕਿਰਿਆ ਤੋਂ ਲੰਘ ਰਹੇ 11 ਵਾਧੂ ਤਾਲੁਕਾ ਅਤੇ ਹੋਰ ਯੋਗ ਤਾਲੁਕਾਵਾਂ ਨੂੰ ਇਕ ਹੀ ਜਾਰੀ ਸੋਕਾ ਘਟਨਾ ਦੇ ਅਧੀਨ ਕੇਂਦਰੀ ਮਦਦ ਲਈ ਸ਼ਾਮਲ ਕੀਤਾ ਜਾਣਾ ਚਾਹੀਦਾ। ਖੜਗੇ ਨੇ ਪੀਣ ਵਾਲੇ ਪਾਣੀ ਦੀ ਸੁਰੱਖਿਆ ਅਤੇ ਵਿਕਲਪਕ ਬਿਜਲੀ ਦੀ ਲਾਗਤ ਲਈ ਵਧੀ ਮਦਦ ਦੇਣ ਅਤੇ ਰਾਜ ਨੂੰ ਦੇਰੀ ਕੀਤੇ ਬਿਨਾਂ ਤੁਰੰਤ ਅਤੇ ਉੱਚਿਤ ਰਾਹਤ ਦੇਣ ਦੀ ਵੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਹਾਰਾਸ਼ਟਰ ਦੇ ਹਿੰਗੋਲੀ 'ਚ ਮਹਿਲੂਸ ਹੋਏ ਭੂਚਾਲ ਦੇ ਝਟਕੇ, ਕੋਈ ਜਾਨੀ ਨੁਕਸਾਨ ਨਹੀਂ
NEXT STORY