ਨਵੀਂ ਦਿੱਲੀ- ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੀ ਆਪਣੀ ਰਾਜ ਕਮੇਟੀ ਦੀ ਪੂਰੀ ਇਕਾਈ, ਜ਼ਿਲ੍ਹਾ ਕਮੇਟੀਆਂ ਅਤੇ ਸਾਰੀਆਂ ਬਲਾਕ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਤੋਂ ਭੰਗ ਕਰ ਦਿੱਤਾ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਬਿਆਨ ਅਨੁਸਾਰ,''ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਸੀ.ਸੀ.), ਜ਼ਿਲ੍ਹਾ ਕਾਂਗਰਸ ਕਮੇਟੀਆਂ ਅੇਤ ਸਾਰੀਆਂ ਬਲਾਕ ਕਮੇਟੀਆਂ ਦੀਆਂ ਸਾਰੀਆਂ ਇਕਾਈਆਂ ਨੂੰ ਤੁਰੰਤ ਪ੍ਰਭਾਵ ਤੋਂ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ।''

ਸਾਬਕਾ ਸੰਸਦ ਮੈਂਬਰ ਪ੍ਰਤਿਭਾ ਸਿੰਘ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਭੂਮਿਕਾ ਨਿਭਾ ਰਹੀ ਸੀ। ਉਹ ਫਿਲਹਾਲ ਕਾਂਗਰਸ ਕਾਰਜ ਕਮੇਟੀ ਦੀ ਸਥਾਈ ਮੈਂਬਰ ਹੈ। ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਦੀ ਸਰਕਾਰ ਹੈ।
ਟਰੈਕਟਰ ਨਾਲ ਖੇਤ ਵਾਹੁੰਦੇ ਕਿਸਾਨ ਨੂੰ ਮਿਲਿਆ ਕੁਝ ਅਜਿਹਾ ਕਿ ਤੁਸੀਂ ਵੀ ਹੋ ਜਾਓਗੇ ਹੈਰਾਨ
NEXT STORY