ਅਹਿਮਦਾਬਾਦ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਆਗੂਆਂ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਜਿਹੜੇ ਲੋਕ ਪਾਰਟੀ ਦੇ ਕੰਮ 'ਚ ਯੋਗਦਾਨ ਨਹੀਂ ਪਾਉਂਦੇ, ਉਨ੍ਹਾਂ ਨੂੰ ਆਰਾਮ ਕਰਨ ਦੀ ਲੋੜ ਹੈ ਅਤੇ ਜੋ ਜ਼ਿੰਮੇਵਾਰੀਆਂ ਨਹੀਂ ਨਿਭਾਉਂਦੇ, ਉਨ੍ਹਾਂ ਨੂੰ 'ਰਿਟਾਇਰ' ਹੋ ਜਾਣਾ ਚਾਹੀਦਾ ਹੈ। ਇੱਥੇ ਕਾਂਗਰਸ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ ਅਤੇ ਚੋਣਾਂ 'ਚ ਉਮੀਦਵਾਰਾਂ ਦੀ ਚੋਣ 'ਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਹੋਵੇਗੀ। ਖੜਗੇ ਨੇ ਕਿਹਾ,"ਸੰਗਠਨ ਨਿਰਮਾਣ 'ਚ ਜ਼ਿਲ੍ਹਾ ਪ੍ਰਧਾਨਾਂ ਦੀ ਭੂਮਿਕਾ ਮਹੱਤਵਪੂਰਨ ਹੋਣ ਵਾਲੀ ਹੈ। ਇਸ ਲਈ ਉਨ੍ਹਾਂ ਦੀ ਨਿਯੁਕਤੀ ਕਾਂਗਰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਪੱਖਤਾ ਨਾਲ ਕੀਤੀ ਜਾਣੀ ਚਾਹੀਦੀ ਹੈ।"
ਉਨ੍ਹਾਂ ਅਨੁਸਾਰ, ਜ਼ਿਲ੍ਹਾ ਪ੍ਰਧਾਨ ਨੂੰ ਆਪਣੀ ਨਿਯੁਕਤੀ ਦੇ ਇਕ ਸਾਲ ਦੇ ਅੰਦਰ ਬੂਥ ਕਮੇਟੀ, ਮੰਡਲ ਕਮੇਟੀ, ਬਲਾਕ ਕਮੇਟੀ ਅਤੇ ਜ਼ਿਲ੍ਹਾ ਕਮੇਟੀ ਬਿਹਤਰੀਨ ਲੋਕਾਂ ਨੂੰ ਜੋੜਦੇ ਹੋਏ ਬਣਾਉਣੀ ਹੈ ਅਤੇ ਇਸ 'ਚ ਕੋਈ ਪੱਖਪਾਤ ਨਹੀਂ ਹੋਣਾ ਚਾਹੀਦਾ। ਕਾਂਗਰਸ ਪ੍ਰਧਾਨ ਨੇ ਕਿਹਾ,''ਅਸੀਂ ਵੀ ਦੇਸ਼ ਭਰ ਤੋਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਤਿੰਨ ਬੈਠਕਾਂ ਬੁਲਾਈਆਂ। ਰਾਹੁਲ ਜੀ ਅਤੇ ਅਸੀਂ ਉਨ੍ਹਾਂ ਨਾਲ ਗੱਲ ਕੀਤੀ। ਉਨ੍ਹਾਂ ਤੋਂ ਜਾਣਕਾਰੀ ਲਈ। ਅਸੀਂ ਭਵਿੱਖ 'ਚ ਉਮੀਦਵਾਰ ਚੋਣ ਦੀ ਪ੍ਰਕਿਰਿਆ 'ਚ ਜ਼ਿਲ੍ਹਾ ਪ੍ਰਧਾਨਾਂ ਨੂੰ ਸ਼ਾਮਲ ਕਰਨ ਵਾਲੇ ਹਾਂ।'' ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ,''ਨਾਲ ਮੈਂ ਇਹ ਵੀ ਕਹਿਣਾ ਚਾਹੁੰਦਾ ਹਾਂ ਕਿ ਜੋ ਲੋਕ ਪਾਰਟੀ ਦੇ ਕੰਮ 'ਚ ਯੋਗਦਾਨ ਨਹੀਂ ਦਿੰਦੇ, ਉਨ੍ਹਾਂ ਨੂੰ ਆਰਾਮ ਕਰਨ ਦੀ ਲੋੜ ਹੈ। ਜੋ ਜ਼ਿੰਮੇਵਾਰੀ ਨਹੀਂ ਨਿਭਾਉਂਦੇ, ਉਨ੍ਹਾਂ ਨੂੰ ਰਿਟਾਇਰ ਹੋ ਜਾਣਾ ਚਾਹੀਦਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਮੰਤਰੀ ਜਤਿੰਦਰ ਨੇ ਭਾਰਤ ਦੇ ਪਹਿਲੇ ਜਲਵਾਯੂ ਪਰਿਵਰਤਨ ਕੇਂਦਰ ਦਾ ਕੀਤਾ ਉਦਘਾਟਨ
NEXT STORY