ਨੈਸ਼ਨਲ ਡੈਸਕ- ਅੱਜ ਅਹਿਮਦਾਬਾਦ 'ਚ ਹੋਏ ਭਿਆਨਕ ਪਲੇਨ ਕ੍ਰੈਸ਼ ਮਗਰੋਂ ਹੁਣ ਤੱਕ ਕੁੱਲ 133 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਇਸ ਮਾਮਲੇ ਬਾਰੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਐਕਸ ਅਕਾਊਂਟ 'ਤੇ ਪੋਸਟ ਕਰ ਕੇ ਦੁੱਖ ਜਤਾਇਆ। ਉਨ੍ਹਾਂ ਆਪਣੀ ਪੋਸਟ 'ਚ ਲਿਖਿਆ, ''ਅਹਿਮਦਾਬਾਦ 'ਚ ਏਅਰ ਇੰਡੀਆ ਦੇ ਪਲੇਨ ਕ੍ਰੈਸ਼ ਦੇ ਭਿਆਨਕ ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਬੇਹੱਦ ਦੁੱਖ਼ ਹੋਇਆ। ਹਾਦਸੇ ਦੀਆਂ ਤਸਵੀਰਾਂ ਬੇਹੱਦ ਡਰਾਉਣੀਆਂ ਹਨ।''
ਉਨ੍ਹਾਂ ਅੱਗੇ ਕਿਹਾ, ''ਪੀੜਤ ਯਾਤਰੀ, ਪਾਇਲਟ ਤੇ ਕ੍ਰੂ ਮੈਂਬਰਾਂ ਦੇ ਪਰਿਵਾਰਾਂ ਨਾਲ ਸਾਡੀ ਡੂੰਘੀ ਹਮਦਰਦੀ। ਮੈਂ ਕਾਂਗਰਸੀ ਆਗੂਆਂ ਨੂੰ ਅਪੀਲ ਕਰਦਾ ਹਾਂ ਕਿ ਪੀੜਤਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾਵੇ।''
ਇਹ ਵੀ ਪੜ੍ਹੋ- ਵੱਡੀ ਖ਼ਬਰ ! ਜਹਾਜ਼ ਕ੍ਰੈਸ਼ ਮਗਰੋਂ ਸਾਰੀਆਂ ਉਡਾਣਾਂ ਹੋਈਆਂ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Air India plane crash ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਵਿਸ਼ਵ ਨੇਤਾਵਾਂ ਨੇ ਜਤਾਈ ਹਮਦਰਦੀ
NEXT STORY