ਨੈਸ਼ਨਲ ਡੈਸਕ: ਅੱਜ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਬੈਂਗਲੁਰੂ ਵਿਚ ਇਕੱਠਿਆਂ ਭੋਜਨ ਕੀਤਾ ਗਿਆ। ਇਨ੍ਹਾਂ ਆਗੂਆਂ ਵੱਲੋਂ ਮੰਗਲਵਾਰ ਨੂੰ 2024 ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਮੱਲੀਕਾਰਜੁਨ ਖੜਗੇ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਚੰਗੀ ਸ਼ੁਰੂਆਤ ਦਾ ਮਤਲਬ ਅੱਧਾ ਕੰਮ ਹੋ ਗਿਆ। ਅਸੀਂ ਭਾਰਤ ਲਈ ਇਕਜੁੱਟ ਹਾਂ।
ਇਹ ਖ਼ਬਰ ਵੀ ਪੜ੍ਹੋ - ਅੰਧਵਿਸ਼ਵਾਸ ਨੇ ਲਈ 9 ਸਾਲਾ ਸੁਖਮਨਦੀਪ ਦੀ ਜਾਨ, ਬੱਚੀ ਨਾਲ ਹੋਇਆ ਵਤੀਰਾ ਜਾਣ ਰਹਿ ਜਾਓਗੇ ਦੰਗ
ਖੜਗੇ ਨੇ ਟਵੀਟ ਕਰਦਿਆਂ ਲਿਖਿਆ, "ਚੰਗੀ ਸ਼ੁਰੂਆਤ ਮਤਲਬ ਅੱਧਾ ਹੋ ਕੰਮ ਹੋ ਗਿਆ! ਸਮਾਨ ਸੋਚ ਵਾਲੀਆਂ ਵਿਰੋਧੀ ਪਾਰਟੀਆਂ ਸਮਾਜਿਕ ਨਿਆਂ, ਸਮਾਵੇਸ਼ੀ ਵਿਕਾਸ ਅਤੇ ਰਾਸ਼ਟਰੀ ਭਲਾਈ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਨਗੀਆਂ। ਅਸੀਂ ਭਾਰਤ ਦੇ ਲੋਕਾਂ ਨੂੰ ਨਫ਼ਰਤ, ਵੰਡ, ਆਰਥਿਕ ਅਸਮਾਨਤਾ ਅਤੇ ਲੁੱਟ ਦੀ ਤਾਨਾਸ਼ਾਹੀ ਅਤੇ ਲੋਕ ਵਿਰੋਧੀ ਰਾਜਨੀਤੀ ਤੋਂ ਮੁਕਤ ਕਰਨਾ ਚਾਹੁੰਦੇ ਹਾਂ। ਅਸੀਂ ਅਜਿਹਾ ਭਾਰਤ ਚਾਹੁੰਦੇ ਹਾਂ ਜੋ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੇ ਸੰਵਿਧਾਨਕ ਸਿਧਾਂਤਾਂ ਦੁਆਰਾ ਨਿਯੰਤਰਿਤ ਹੋਵੇ। ਅਸੀਂ ਅਜਿਹਾ ਭਾਰਤ ਚਾਹੁੰਦੇ ਹਾਂ ਜੋ ਸਭ ਤੋਂ ਕਮਜ਼ੋਰ ਵਿਅਕਤੀ ਨੂੰ ਉਮੀਦ ਅਤੇ ਵਿਸ਼ਵਾਸ ਪ੍ਰਦਾਨ ਕਰਦਾ ਹੈ। ਅਸੀਂ ਇਸ ਭਾਰਤ ਲਈ ਇਕਜੁੱਟ ਖੜੇ ਹਾਂ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੰਬਈ : ਸਮੁੰਦਰ 'ਚ ਰੁੜ੍ਹੇ 3 ਮੁੰਡਿਆਂ ਦੀਆਂ ਲਾਸ਼ਾਂ ਬਰਾਮਦ
NEXT STORY