ਕੋਲਕਾਤਾ- ਕਲਕੱਤਾ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਰਾਹਤ ਦਿੰਦੇ ਹੋਏ ਇਤਰਾਜ਼ਯੋਗ ਬਿਆਨਾਂ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ 31 ਜੁਲਾਈ ਤੱਕ ਸਜ਼ਾਯੋਗ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਹ ਵੀ ਸਵਾਲ ਉਠਾਇਆ ਕਿ ਕੀ ਕਿਸੇ ਸੰਸਦ ਮੈਂਬਰ ਲਈ ਇਸ ਤਰ੍ਹਾਂ ਦੇ ਅਣਉਚਿਤ ਬਿਆਨ ਦੇਣਾ ਸਹੀ ਹੈ। ਜਸਟਿਸ ਸੌਗਤ ਭੱਟਾਚਾਰੀਆ ਨੇ ਤ੍ਰਿਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਬੈਨਰਜੀ ਨੂੰ ਜਾਂਚ ’ਚ ਸਹਿਯੋਗ ਕਰਨ ਅਤੇ ਜਾਂਚ ਅਧਿਕਾਰੀ ਵੱਲੋਂ ਭੇਜੇ ਗਏ ਨੋਟਿਸਾਂ ਦਾ ਪਾਲਣ ਕਰਨ ਦਾ ਹੁਕਮ ਦਿੱਤਾ।
ਅਦਾਲਤ ਨੇ ਉਨ੍ਹਾਂ ਨੂੰ ਅਦਾਲਤ ਦੀ ਇਜਾਜ਼ਤ ਦੇ ਬਿਨਾਂ ਵਿਦੇਸ਼ ਯਾਤਰਾ ਨਾ ਕਰਨ ਦਾ ਵੀ ਹੁਕਮ ਦਿੱਤਾ। ਡਾਇਮੰਡ ਹਾਰਬਰ ਤੋਂ ਸੰਸਦ ਮੈਂਬਰ ਬੈਨਰਜੀ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਉਸ ਐੱਫ. ਆਈ. ਆਰ. ਨੂੰ ਰੱਦ ਕਰਨ ਦੀ ਬੇਨਤੀ ਕੀਤੀ ਜੋ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤੋਂ ਪਹਿਲਾਂ 27 ਅਪ੍ਰੈਲ ਨੂੰ ਇਕ ਜਨਸਭਾ ’ਚ ਵਿਰੋਧੀ ਧਿਰ ਦੇ ਨੇਤਾਵਾਂ ਅਤੇ ਵਰਕਰਾਂ ਖ਼ਿਲਾਫ਼ ਦਿੱਤੇ ਗਏ ਉਨ੍ਹਾਂ ਦੇ ਬਿਆਨਾਂ ਨੂੰ ਲੈ ਕੇ ਦਰਜ ਕੀਤੀ ਗਈ ਸੀ।
ਏਅਰ ਇੰਡੀਆ ਦੇ ਜਹਾਜ਼ ਨੂੰ ਲੱਗੀ ਅੱਗ! 171 ਯਾਤਰੀ ਸਨ ਸਵਾਰ, ਹੋਈ ਐਮਰਜੈਂਸੀ ਲੈਂਡਿੰਗ
NEXT STORY