ਕੋਲਕਾਤਾ (ਏਜੰਸੀ) - ਪੱਛਮੀ ਬੰਗਾਲ ਦੀ ਸਿਆਸਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪਰਿਵਾਰ ਦੇ ਪ੍ਰਮੁੱਖ ਮੈਂਬਰ ਅਤੇ ਸਾਬਕਾ ਭਾਜਪਾ ਆਗੂ ਚੰਦਰ ਕੁਮਾਰ ਬੋਸ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਤ੍ਰਿਣਮੂਲ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਹਿਜ਼ 4 ਮਹੀਨੇ ਪਹਿਲਾਂ ਮਮਤਾ ਬੈਨਰਜੀ ਦੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਬੋਸ ਦਾ ਇਹ ਫ਼ੈਸਲਾ ਮਮਤਾ ਬੈਨਰਜੀ ਅਤੇ ਉਨ੍ਹਾਂ ਦੀ ਪਾਰਟੀ ਲਈ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ - ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
ਚੰਦਰ ਕੁਮਾਰ ਬੋਸ ਨੇ ਸੋਮਵਾਰ ਨੂੰ ਜਾਰੀ ਆਪਣੇ ਅਧਿਕਾਰਤ ਅਸਤੀਫ਼ੇ ਵਿਚ ਸਾਫ਼ ਲਿਖਿਆ ਹੈ ਕਿ ਮੈਂ ਨਿੱਜੀ ਕਾਰਨਾਂ ਕਰ ਕੇ, ਤੁਰੰਤ ਪ੍ਰਭਾਵ ਤੋਂ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ। ਉਨ੍ਹਾਂ ਨੇ ਕਿਸੇ ਸਿਆਸੀ ਮਤਭੇਦ ਜਾਂ ਪਾਰਟੀ ਦੇ ਅੰਦਰੂਨੀ ਵਿਵਾਦ ਦਾ ਜ਼ਿਕਰ ਨਹੀਂ ਕੀਤਾ, ਸਗੋਂ ਪੂਰੀ ਤਰ੍ਹਾਂ ‘ਨਿੱਜੀ ਕਾਰਨ’ ਦੱਸਿਆ ਹੈ। ਹਾਲਾਂਕਿ ਤ੍ਰਿਣਮੂਲ ਵੱਲੋਂ ਅਜੇ ਤੱਕ ਉਨ੍ਹਾਂ ਦੇ ਅਸਤੀਫ਼ੇ ’ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਪੜ੍ਹੋ ਇਹ ਵੀ - ਬਿਜਲੀ ਖਪਤਕਾਰਾਂ ਲਈ ਵੱਡੀ ਖ਼ਬਰ: ਬਿਜਲੀ ਦੇ ਲੋਡ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਲਾਗੂ ਕੀਤੇ ਇਹ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ
NEXT STORY