ਕੋਲਕਾਤਾ, (ਭਾਸ਼ਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਹੈ ਕਿ ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਬਾਰਾ ਚੋਣਾਂ ਜਿੱਤਦੇ ਹਨ ਤਾਂ 4 ਜੂਨ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਨ ਦੇ ਵਾਅਦੇ ਦਾ ਮਤਲਬ ਇਹ ਹੈ ਕਿ ਵਿਰੋਧੀ ਨੇਤਾਵਾਂ ਨੂੰ ਚੋਣਾਂ ਤੋਂ ਬਾਅਦ ਜੇਲਾਂ ’ਚ ਡੱਕ ਦਿੱਤਾ ਜਾਵੇਗਾ। ਇਹ ਉਨ੍ਹਾਂ ਦੀ ਗਾਰੰਟੀ ਹੈ।
ਸੋਮਵਾਰ ਬਾਂਕੁਰਾ ’ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਨੇ ਦੋਸ਼ ਲਾਇਆ ਕਿ ਕੌਮੀ ਜਾਂਚ ਏਜੰਸੀ ਦੀ ਟੀਮ ਸਥਾਨਕ ਪੁਲਸ ਨੂੰ ਦੱਸੇ ਬਿਨਾਂ ਪੂਰਬੀ ਮੇਦਿਨੀਪੁਰ ਜ਼ਿਲੇ ਦੇ ਭੂਪਤੀਨਗਰ ਗਈ ਸੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪੱਛਮੀ ਬੰਗਾਲ ਆ ਰਹੇ ਹਨ। ਮੈਨੂੰ ਇਸ ਕਾਰਨ ਕੋਈ ਪ੍ਰੇਸ਼ਾਨੀ ਨਹੀਂ ਹੈ, ਪਰ ਜਿਸ ਤਰ੍ਹਾਂ ਉਹ ਕਹਿ ਰਹੇ ਹਨ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਲੈ ਕੇ ਵਿਰੋਧੀ ਧਿਰ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਉਹ ਨਾ ਮੰਨਣਯੋਗ ਹੈ।
ਹੇਮੰਤ ਸੋਰੇਨ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ : ED ਨੇ ਕੀਤੀ ਤੀਜੀ ਗ੍ਰਿਫ਼ਤਾਰੀ
NEXT STORY