ਕੋਲਕਾਤਾ (ਏਜੰਸੀ) - ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਭਵਾਨੀਪੁਰ ਸੀਟ ਤੋਂ ਆਪਣੀ ਹਾਰ ਨੂੰ ਕਲਕੱਤਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। ਉਨ੍ਹਾਂ ਇਸ ਸਬੰਧੀ ਇਕ ਪਟੀਸ਼ਨ ਦਾਇਰ ਕੀਤੀ ਹੈ। ਦੂਜੇ ਪਾਸੇ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਨੇ ਇਸ ਸੀਟ ਤੋਂ ਮਮਤਾ ਬੈਨਰਜੀ ਨੂੰ 15105 ਵੋਟਾਂ ਨਾਲ ਹਰਾਇਆ ਸੀ। ਤ੍ਰਿਣਮੂਲ ਕਾਂਗਰਸ ਦੇ ਸੂਤਰਾਂ ਨੇ ਕਿਹਾ ਕਿ ਮਮਤਾ ਨਤੀਜੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਤਸਦੀਕ ਕਰਨ ਲਈ ਹਾਈ ਕੋਰਟ ਰਜਿਸਟਰੀ ਗਈ ਸੀ।
ਪੜ੍ਹੋ ਇਹ ਵੀ - ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ UP ਦੇ ਸਕੂਲ
ਦੱਸ ਦੇਈਏ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਮਈ ਨੂੰ ਹੋਈ ਸੀ। ਇਸ ਦੌਰਾਨ ਭਾਜਪਾ ਦੀ ਭਾਰੀ ਮਾਤਰਾ ਵਿਚ ਜਿੱਤ ਹੋਈ, ਜਿਸ ਤੋਂ ਬਾਅਦ ਸ਼ੁਭੇਂਦੂ ਅਧਿਕਾਰੀ ਸੂਬੇ ’ਚ ਪਾਰਟੀ ਦੇ ਪਹਿਲੇ ਮੁੱਖ ਮੰਤਰੀ ਬਣੇ। ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਨੇਤਾ ਸੌਗਤ ਰਾਏ ਨੇ ਵੱਖ ਹੋਏ ਧੜੇ ਨੂੰ ‘ਗੱਦਾਰਾਂ ਦਾ ਗਰੁੱਪ’ ਕਿਹਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਵੱਖ ਹੋਏ ਸੰਸਦ ਮੈਂਬਰ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗੱਠਜੋੜ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ।
ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
ਰਾਏ ਨੇ ਇਹ ਟਿੱਪਣੀ ਤ੍ਰਿਣਮੂਲ ਕਾਂਗਰਸ ਦੇ ਬਾਗ਼ੀ ਧੜੇ ਵੱਲੋਂ ਲੋਕ ਸਭਾ ’ਚ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰਾਂ ਦੀ ਹਮਾਇਤ ਹਾਸਲ ਕਰਨ ਦਾ ਦਾਅਵਾ ਕਰਨ ਤੇ ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ ’ਚ ਰਲੇਵੇਂ ਦੀਆਂ ਯੋਜਨਾਵਾਂ ਦਾ ਐਲਾਨ ਕਰਨ ਤੋਂ ਬਾਅਦ ਕੀਤੀ। ਸੌਗਤ ਰਾਏ ਨੇ ਕਿਹਾ ਕਿ ਦੋ ਟੀਮਾਂ ਹਨ। ਇਨ੍ਹਾਂ ’ਚੋਂ ਇਕ ਤ੍ਰਿਣਮੂਲ ਦੀ ਟੀਮ ਹੈ ਤੇ ਦੂਜੀ ਗੱਦਾਰਾਂ ਦੀ ਟੀਮ ਹੈ। ਤ੍ਰਿਣਮੂਲ ਕਾਂਗਰਸ ਦੀ ਅਗਵਾਈ ਮਮਤਾ ਬੈਨਰਜੀ ਕਰ ਰਹੀ ਹੈ। ਪਾਰਟੀ ਦਾ ਚੋਣ ਨਿਸ਼ਾਨ ਦੋ ਫੁੱਲ ਹੈ ਅਤੇ ਪਾਰਟੀ ਵਿਰੋਧੀ ‘ਇੰਡੀਆ’ ਗੱਠਜੋੜ ਦਾ ਹਿੱਸਾ ਹੈ।
ਪੜ੍ਹੋ ਇਹ ਵੀ - ਚੰਡੀਗੜ੍ਹ ਤੋਂ ਦਿੱਲੀ ਜਾ ਰਹੀ Air India ਦੀ Flight 'ਚ ਹਾਈ-ਵੋਲਟੇਜ ਡਰਾਮਾ: ਸਿਰਫਿਰੇ ਯਾਤਰੀ ਨੇ ਹਵਾ 'ਚ ਤੋੜੀ ਖਿੜਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ UP ਦੇ ਸਕੂਲ
NEXT STORY