ਕੋਲਕਾਤਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਾਕਡਾਊਨ ਦੇ ਮੁੱਦੇ 'ਤੇ ਬੁੱਧਵਾਰ ਨੂੰ ਵੀਡੀਓ ਕਾਨਫਰੰਸ ਦੇ ਰਾਹੀ ਬੁਲਾਈ ਗਈ ਮੁੱਖ ਮੰਤਰੀਆਂ ਦੀ ਬੈਠਕ 'ਚ ਪੱਛਮੀ ਬੰਗਾਲ ਨੂੰ ਬੁਲਾਰਿਆਂ 'ਚ ਸ਼ਾਮਲ ਨਾ ਕੀਤੇ ਜਾਣ 'ਤੇ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੈਠਕ 'ਚ ਹਿੱਸਾ ਨਹੀਂ ਲਿਆ। ਬੈਠਕ 'ਚ ਪੱਛਮੀ ਬੰਗਾਲ ਸਰਕਾਰ ਦੇ ਕਿਸੇ ਪ੍ਰਤੀਨਿਧ ਨੇ ਵੀ ਹਿੱਸਾ ਨਹੀਂ ਲਿਆ। ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਬੈਠਕ 'ਚ ਸ਼ਾਮਲ ਹੋਣ ਦੀ ਵਜਾਏ ਸੂਬੇ 'ਚ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਬੈਠਕ ਕੀਤੀ। ਸਮੀਖਿਆ ਬੈਠਕ ਤੋਂ ਬਾਅਦ ਬੈਨਰਜੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਹੋ ਸਕਦਾ ਹੈ ਕਿ ਕੇਂਦਰ ਸਰਕਾਰ ਦੀ ਸਾਨੂੰ ਬੁਲਾਉਣ ਦੀ ਇੱਛਾ ਹੀ ਨਾ ਰਹੀ ਹੋਵੇ ਇਸ ਲਈ ਉਨ੍ਹਾਂ ਨੇ ਸਾਨੂੰ ਬੈਠਕ 'ਚ ਬੁਲਾਉਣ ਦਾ ਸੱਦਾ ਨਹੀਂ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਸੂਬੇ 'ਚ ਮਹਾਮਾਰੀ ਨਾਲ ਨਜਿੱਠਣ ਦੇ ਲਈ ਉਸਦੀ ਸਮੀਖਿਆ ਬੈਠਕ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਡੀ ਬੈਠਕਾਂ ਕਰ ਰਹੀ ਹੈ ਪਰ ਉਹ (ਬੈਨਰਜੀ) ਲੋਕਾਂ ਦੀ ਜ਼ਰੂਰਤਾਂ ਨੂੰ ਸਮਝਣ ਦੇ ਲਈ ਜ਼ਮੀਨੀ ਪੱਧਰ 'ਤੇ ਬੈਠਕ ਕਰ ਰਹੀ ਹੈ।
ਦਿੱਲੀ 'ਚ ਕੋਰੋਨਾ ਦੇ ਰਿਕਾਰਡ 2414 ਨਵੇਂ ਮਾਮਲੇ, 67 ਦੀ ਮੌਤ
NEXT STORY