ਕੋਲਕਾਤਾ– ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ ਅਗਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਸਮਾਜਵਾਦੀ ਪਾਰਟੀ (ਸਪਾ) ਦੇ ਪੱਖ ’ਚ ਪ੍ਰਚਾਰ ਕਰਨ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਹਰਾਉਣ ਦਾ ਐਲਾਨ ਕਰਨ ਲਈ ਸੋਮਵਾਰ ਸ਼ਾਮ ਨੂੰ ਲਖਨਊ ਲਈ ਰਵਾਨਾ ਹੋ ਗਈ।
ਤ੍ਰਿਣਮੂਲ ਕਾਂਗਰਸ ਦੇ ਸੂਤਰਾਂ ਅਨੁਸਾਰ, ਉਹ 8 ਮਾਰਚ ਨੂੰ ਲਖਨਊ ’ਚ ਸਪਾ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਦੇ ਨਾਲ ਸਾਂਝੀ ਪੱਤਰਕਾਰ ਵਾਰਤਾ ਕਰੇਗੀ ਅਤੇ ਇਕ ਡਿਜੀਟਲ ਰੈਲੀ ਨੂੰ ਸੰਬੋਧਨ ਕਰੇਗੀ। ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਬਨਰਜੀ ਨੇ ਲਖਨਊ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਕਿਹਾ ਕਿ ਅਖਿਲੇਸ਼ ਯਾਦਵ ਨੇ ਮੈਨੂੰ ਉੱਥੇ ਆਉਣ ਅਤੇ ਸਪਾ ਲਈ ਪ੍ਰਚਾਰ ਕਰਨ ਦਾ ਸੱਦਾ ਦਿੱਤਾ ਹੈ। ਅਸੀਂ (ਤ੍ਰਿਣਮੂਲ ਕਾਂਗਰਸ) ਚਾਹੁੰਦੇ ਹਾਂ ਕਿ ਉੱਤਰ ਪ੍ਰਦੇਸ਼ ’ਚ ਭਾਜਪਾ ਹਾਰੇ ਅਤੇ ਅਖਿਲੇਸ਼ ਯਾਦਵ ਜਿੱਤਣ। ਸਾਨੂੰ ਸਾਰਿਆਂ ਨੂੰ ਭਾਜਪਾ ਦੇ ਖਿਲਾਫ ਸੰਘਰਸ਼ ’ਚ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।
ਇਹੀ ਕਾਰਨ ਹੈ ਕਿ ਅਸੀਂ ਇਸ ਵਾਰ ਉੱਤਰ ਪ੍ਰਦੇਸ਼ ’ਚ ਚੋਣਾਂ ਨਾ ਲੜਣ ਦਾ ਫੈਸਲਾ ਕੀਤਾ ਹੈ। ਬਨਰਜੀ ਨੇ ਕਿਹਾ ਕਿ ਵੈਸੇ ਤਾਂ ਉਨ੍ਹਾਂ ਦੀ ਪਾਰਟੀ 5 ਸੂਬਿਆਂ ’ਚ ਫਰਵਰੀ-ਮਾਰਚ ’ਚ ਹੋ ਰਹੀਆਂ ਚੋਣਾਂ ’ਚ ਬਸ ਗੋਆ ’ਚ ਲੜ ਰਹੀ ਹੈ ਪਰ ਉਹ 2024 ’ਚ ਲੋਕ ਸਭਾ ਚੋਣਾਂ ’ਚ ਪੰਜਾਬ ’ਚ ਵੀ ਲੜੇਗੀ।
ਦੇਸ਼ 'ਚ 170 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ, ਇਕ ਦਿਨ 'ਚ 1,188 ਲੋਕਾਂ ਨੇ ਗੁਆਈ ਜਾਨ
NEXT STORY