ਕੋਲਕਾਤਾ, (ਭਾਸ਼ਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਜੇ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ ਕੋਲਕਾਤਾ ਜਾਂ ਮੁੰਬਈ ’ਚ ਖੇਡਿਆ ਜਾਂਦਾ ਤਾਂ ਭਾਰਤ ਜਿੱਤ ਜਾਂਦਾ। ਇੱਥੇ ਨੇਤਾਜੀ ਇਨਡੋਰ ਸਟੇਡੀਅਮ ’ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੀ ਕ੍ਰਿਕਟ ਟੀਮ ਦਾ ‘ਭਗਵਾਕਰਨ’ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਤ੍ਰਿਣਮੂਲ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ, “ਉਨ੍ਹਾਂ ਨੇ (ਭਾਜਪਾ) ਭਗਵਾ ਜਰਸੀ ਪੇਸ਼ ਕਰ ਕੇ ਟੀਮ ਦਾ ‘ਭਗਵਾਕਰਨ’ ਕਰਨ ਦੀ ਕੋਸ਼ਿਸ਼ ਕੀਤੀ। ਖਿਡਾਰੀਆਂ ਨੇ ਵਿਰੋਧ ਕੀਤਾ ਅਤੇ ਨਤੀਜੇ ਵਜੋਂ, ਉਨ੍ਹਾਂ ਨੂੰ ਮੈਚਾਂ ਦੌਰਾਨ ਉਹ ਜਰਸੀ ਨਹੀਂ ਪਹਿਨਣੀ ਪਈ।’’ ਭਾਜਪਾ ’ਤੇ ਆਪਣਾ ਹਮਲਾ ਜਾਰੀ ਰੱਖਦਿਆਂ ਬੈਨਰਜੀ ਨੇ ਕਿਹਾ, ‘‘ਪਾਪੀ ਲੋਕ ਜਿੱਥੇ ਵੀ ਜਾਂਦੇ ਹਨ, ਆਪਣੇ ਪਾਪ ਨਾਲ ਲੈ ਕੇ ਜਾਂਦੇ ਹਨ।’’ ਉਨ੍ਹਾਂ ਕਿਸੇ ਦਾ ਨਾਂ ਲਏ ਬਿਨਾਂ ਕਿਹਾ, ‘‘ਭਾਰਤੀ ਟੀਮ ਨੇ ਇੰਨਾ ਵਧੀਆ ਖੇਡਿਆ ਕਿ ਉਸ ਨੇ ਵਿਸ਼ਵ ਕੱਪ ਦੇ ਸਾਰੇ ਮੈਚ ਜਿੱਤੇ, ਸਿਵਾਏ ਉਸ ਮੈਚ ਨੂੰ ਛੱਡ ਕੇ ਜਿਸ ’ਚ ਪਾਪੀ ਲੋਕਾਂ ਨੇ ਹਿੱਸਾ ਲਿਆ ਸੀ।’’
ਮਮਤਾ ਬੈਨਰਜੀ ਨੇ ਇਸ ਤੋਂ ਪਹਿਲਾਂ ਦਾਅਵਾ ਕੀਤਾ ਕਿ ਜੋ ਕੇਂਦਰੀ ਏਜੰਸੀਆਂ ਇਸ ਵੇਲੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ, ਉਹ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਭਾਜਪਾ ਦੇ ਪਿੱਛੇ ਪੈ ਜਾਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ 3 ਮਹੀਨੇ ਹੋਰ ਚੱਲੇਗੀ।
ਡੀਪਫੇਕ ਦੇ ਖਤਰੇ ਨਾਲ ਨਜਿੱਠਣ ਲਈ ਸਰਕਾਰ ਵਚਨਬੱਧ : ਵੈਸ਼ਨਵ
NEXT STORY