ਕੋਲਕਾਤਾ- ਪੱਛਮੀ ਬੰਗਾਲ ਸਰਕਾਰ 'ਚ ਬਗਾਵਤ ਦਾ ਦੌਰ ਸ਼ੁਰੂ ਹੋ ਗਿਆ ਹੈ। ਸ਼ੁਭੇਂਦੂ ਅਧਿਕਾਰੀ ਨੇ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਧਿਕਾਰੀ ਪਹਿਲਾਂ ਹੀ ਸੂਬੇ 'ਚ ਟਰਾਂਸਪੋਰਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁਕੇ ਹਨ। ਪੱਛਮੀ ਬੰਗਾਲ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਪਰ ਚੋਣਾਂ ਤੋਂ ਪਹਿਲਾਂ ਹੀ ਮਮਤਾ ਬੈਨਰਜੀ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।
ਦੱਸਣਯੋਗ ਹੈ ਕਿ ਹਾਲ ਹੀ 'ਚ ਸ਼ੁਭੇਂਦੂ ਅਧਿਕਾਰੀਆਂ ਦੀ ਸੁਰੱਖਿਆ ਨੂੰ ਵੀ ਜ਼ੈੱਡ ਪਲੱਸ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਉਨ੍ਹਾਂ 'ਤੇ ਖ਼ਤਰੇ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਸੁਰੱਖਿਆ ਵਧਣ ਤੋਂ ਬਾਅਦ ਸ਼ੁਭੇਂਦੂ ਅਧਿਕਾਰੀ ਨੇ ਬੀਤੇ ਦਿਨੀਂ ਮੋਦਿਨੀਪੁਰ 'ਚ ਆਯੋਜਿਤ ਇਕ ਰੈਲੀ 'ਚ ਕਿਹਾ ਸੀ ਕਿ ਹਾਲ ਦੇ ਦਿਨਾਂ 'ਚ ਉਨ੍ਹਾਂ ਉੱਪਰ 11 ਵਾਰ ਹਮਲੇ ਕੀਤੇ ਗਏ ਹਨ। ਦੂਜੇ ਪਾਸੇ ਸ਼ੁਭੇਂਦੂ ਅਧਿਕਾਰੀ ਤ੍ਰਿਣਮੂਲ ਕਾਂਗਰਸ ਦੇ ਇਕੱਲੇ ਨੇਤਾ ਨਹੀਂ ਸਨ, ਜਿਨ੍ਹਾਂ ਨੇ ਬਾਗ਼ੀ ਤੇਵਰ ਅਪਣਾਏ ਹਨ। ਪਾਰਟੀ ਦੇ ਹੀ ਇਕ ਹੋਰ ਵਿਧਾਇਕ ਨੇ ਵੀ ਅਜਿਹੇ ਸੰਕੇਤ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਆਸਨਸੋਲ ਤੋਂ ਵਿਧਾਇਕ ਅਤੇ ਸ਼ਹਿਰ ਦੇ ਮੇਅਰ ਰਹਿ ਚੁਕੇ ਜਿਤੇਂਦਰ ਤਿਵਾੜੀ ਨੇ ਸੂਬੇ ਦੀ ਮਮਤਾ ਸਰਕਾਰ 'ਤੇ ਕੇਂਦਰ ਵਲੋਂ ਮਿਲ ਰਹੇ ਫੰਡ ਨੂੰ ਲੈ ਕੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ।
ਕਿਸਾਨ ਅੰਦੋਲਨ: ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਦੀ ਮਦਦ ਲਈ 'ਤਕਨੀਕ' ਦਾ ਸਹਾਰਾ
NEXT STORY