ਨਵੀਂ ਦਿੱਲੀ (ਇੰਟ.) - ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਦੀ ਕੁੜੱਤਣ ਤੋਂ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੁਣ ਇਹ ਸੰਕੇਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਤ੍ਰਿਣਮੂਲ ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਵਿਚਾਲੇ ਸਭ ਕੁਝ ਠੀਕ ਹੈ। ਇਹੀ ਕਾਰਨ ਹੈ ਕਿ ਉਹ ਹੁਣ ਕਾਂਗਰਸ ਦੀ ਆਗੂ ਪ੍ਰਿਯੰਕਾ ਗਾਂਧੀ ਲਈ ਪ੍ਰਚਾਰ ਕਰਨ ਲਈ ਤਿਆਰ ਹੈ, ਜੋ ਵਾਇਨਾਡ ਤੋਂ ਆਪਣਾ ਸਿਆਸੀ ਕਰੀਅਰ ਸ਼ੁਰੂ ਕਰਨ ਵਾਲੀ ਹੈ।
ਇਹ ਵੀ ਪੜ੍ਹੋ - ਇੰਦੌਰ ਏਅਰਪੋਰਟ ਨੂੰ ਇਕ ਹਫ਼ਤੇ 'ਚ ਦੂਜੀ ਵਾਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪਈਆਂ ਭਾਜੜਾਂ
ਦੱਸ ਦੇਈਏ ਕਿ ਰਾਹੁਲ ਗਾਂਧੀ ਵੱਲੋਂ ਵਾਇਨਾਡ ਦੀ ਸੀਟ ਖਾਲੀ ਕਰਨ ਅਤੇ ਪਰਿਵਾਰਕ ਗੜ੍ਹ ਰਾਏਬਰੇਲੀ ਨੂੰ ਬਰਕਰਾਰ ਰੱਖਣ ਦੇ ਫ਼ੈਸਲੇ ਤੋਂ ਬਾਅਦ ਪ੍ਰਿਯੰਕਾ ਗਾਂਧੀ ਵਾਇਨਾਡ ਤੋਂ ਉਪ ਚੋਣ ਲੜਨ ਜਾ ਰਹੀ ਹੈ। ਤਾਜ਼ਾ ਆਮ ਚੋਣਾਂ ’ਚ ਰਾਹੁਲ ਗਾਂਧੀ ਨੇ ਵਾਇਨਾਡ ਤੋਂ ਦੂਜੀ ਵਾਰ 3.6 ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ ਸੀ। ਤ੍ਰਿਣਮੂਲ ਕਾਂਗਰਸ ਦੇ ਸੂਤਰਾਂ ਮੁਤਾਬਕ ਮਮਤਾ ਬੈਨਰਜੀ ਨਾ ਸਿਰਫ਼ ਪ੍ਰਿਯੰਕਾ ਗਾਂਧੀ ਲਈ ਪ੍ਰਚਾਰ ਕਰਨਾ ਚਾਹੁੰਦੀ ਹੈ, ਸਗੋਂ ਉਨ੍ਹਾਂ ਪਿਛਲੇ ਸਾਲ ਦਸੰਬਰ ’ਚ ‘ਇੰਡੀਆ’ ਅਲਾਇੰਸ ਦੀ ਬੈਠਕ ਦੌਰਾਨ ਇਹ ਸੁਝਾਅ ਦਿੱਤਾ ਸੀ ਕਿ ਪ੍ਰਿਯੰਕਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵਾਰਾਣਸੀ ਤੋਂ ਚੋਣ ਲੜਨੀ ਚਾਹੀਦੀ ਹੈ।
ਇਹ ਵੀ ਪੜ੍ਹੋ - ਰਾਤ ਨੂੰ ਮਿਲ ਗਿਆ ਸੀ ਪੇਪਰ, ਫੁੱਫੜ ਨੇ ਕਰਵਾਈ ਸੈਟਿੰਗ, NEET ਪੇਪਰ ਲੀਕ ਮਾਮਲੇ 'ਚ ਵਿਦਿਆਰਥੀ ਦਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਰ 'ਲਾਲਾਂ' ਦੇ ਆਲੇ-ਦੁਆਲੇ ਘੁੰਮਦੀ ਰਹੀ ਸੱਤਾ ਦੀ ਧੁਰੀ
NEXT STORY