ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 21 ਫਰਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੀ ਹੈ। ਮਮਤਾ ਦਿੱਲੀ ਅਤੇ ਪੰਜਾਬ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਾਲ ਮੁਲਾਕਾਤ ਕਰ ਸਕਦੀ ਹੈ। ਇਕ ਅਧਿਕਾਰਤ ਸੂਤਰ ਨੇ ਇਹ ਜਾਣਕਾਰੀ ਦਿੱਤੀ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਦੇ 21 ਫਰਵਰੀ ਨੂੰ ਪੰਜਾਬ ਆਉਣ ਦੀ ਸੰਭਾਵਨਾ ਹੈ। ਆਪਣੇ ਦੌਰੇ ਦੌਰਾਨ ਉਹ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕੇਗੀ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਇਕੱਠ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ, ਕਿਸਾਨ ਬੋਲੇ- ਟੱਪ ਕੇ ਜਾਵਾਂਗੇ ਬਾਰਡਰ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨਾਲ ਬੈਨਰਜੀ ਦੀ ਬੈਠਕ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਵਿਰੋਧੀ ਗਠਜੋੜ ਬਣਾਉਣ ਦੇ ਪਿਛੋਕੜ 'ਚ ਅਹਿਮ ਮੰਨਿਆ ਜਾ ਰਿਹਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਦੀ ਸੰਭਾਵਿਤ ਪੰਜਾਬ ਫੇਰੀ ਅਜਿਹੇ ਸਮੇਂ ਵਿਚ ਹੋ ਰਹੀ ਹੈ, ਜਦੋਂ ਕਿਸਾਨ ਆਪਣੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਬੈਨਰਜੀ ਨੇ ਪਹਿਲਾਂ ਹੀ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ ਅਤੇ ਨਵੀਂ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ 'ਤੇ ਹਮਲੇ ਦੀ ਵੀ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ- ਕਿਸਾਨਾਂ ਨੇ ਲਾਇਆ ਜੁਗਾੜ; ਬਾਰਡਰ 'ਤੇ ਲਾ ਦਿੱਤਾ ਪੱਖਾ, ਪੁਲਸ ਵੱਲ ਭੇਜ ਰਹੇ ਹੰਝੂ ਗੈਸ ਦਾ ਧੂੰਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਅੰਦੋਲਨ 'ਚ ਰਾਕੇਸ਼ ਟਿਕੈਤ ਦੀ ਐਂਟਰੀ, ਬੋਲੇ- ਵਾਪਸ ਨਹੀਂ ਪਰਤਾਂਗੇ, ਸਰਕਾਰ ਕੱਢੇ ਹੱਲ
NEXT STORY