ਕੋਲਕਾਤਾ- ਪੱਛਮੀ ਬੰਗਾਲ ਵਿਚ ਵਿਰੋਧੀ ਗਠਜੋੜ ‘ਇੰਡੀਆ’ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀ ਮੁਖੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਕਿਹਾ ਕਿ ਜੇ ਢੁਕਵੀਂ ਅਹਿਮੀਅਤ ਨਾ ਮਿਲੀ ਤਾਂ ਉਨ੍ਹਾਂ ਦੀ ਪਾਰਟੀ ਸੂਬੇ ਦੀਆਂ ਸਾਰੀਆਂ 42 ਲੋਕ ਸਭਾ ਸੀਟਾਂ ਇਕਲਿਆਂ ਲੜਨ ਲਈ ਤਿਆਰ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਪਾਰਟੀ ਦੀ ਮੁਰਸ਼ਿਦਾਬਾਦ ਜ਼ਿਲਾ ਇਕਾਈ ਦੀ ਬੰਦ ਕਮਰਾ ਜਥੇਬੰਦਕ ਮੀਟਿੰਗ ਦੌਰਾਨ ਆਪਣਾ ਪੱਖ ਪ੍ਰਗਟਾਇਆ। ਮੁਰਸ਼ਿਦਾਬਾਦ ਇੱਕ ਮਹੱਤਵਪੂਰਨ ਘੱਟ ਗਿਣਤੀ ਆਬਾਦੀ ਵਾਲਾ ਇਲਾਕਾ ਹੈ ਅਤੇ ਰਵਾਇਤੀ ਤੌਰ ’ਤੇ ਕਾਂਗਰਸ ਦੇ ਗੜ੍ਹ ਵਜੋਂ ਵੇਖਿਆ ਜਾਂਦਾ ਹੈ।
ਇਹ ਵੀ ਪੜ੍ਹੋ- ਪੱਛਮੀ ਬੰਗਾਲ ਭਾਜਪਾ ਨੇ ਮਮਤਾ ਨੂੰ ਲਿਖੀ ਚਿੱਠੀ , 22 ਨੂੰ ਛੁੱਟੀ ਦਾ ਐਲਾਨ ਕਰਨ ਦੀ ਕੀਤੀ ਬੇਨਤੀ
ਮੀਟਿੰਗ ਦੌਰਾਨ ਉਨ੍ਹਾਂ ਜ਼ਿਲੇ ਦੀਆਂ ਤਿੰਨੋਂ ਲੋਕ ਸਭਾ ਸੀਟਾਂ ’ਤੇ ਟੀ. ਐੱਮ. ਸੀ. ਦੀ ਜਿੱਤ ਦੀ ਲੋੜ ’ਤੇ ਜ਼ੋਰ ਦਿੰਦਿਆਂ ਪਾਰਟੀ ਆਗੂਆਂ ਨੂੰ ਚੋਣ ਲੜਨ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਕਾਂਗਰਸ 2019 ਦੀਆਂ ਚੋਣਾਂ ਵਿੱਚ ਸਿਰਫ਼ ਬਹਿਰਾਮਪੁਰ ਸੀਟ ਹੀ ਬਰਕਰਾਰ ਰੱਖਣ ਵਿੱਚ ਕਾਮਯਾਬ ਰਹੀ ਸੀ ਜਿੱਥੇ ਉਸ ਦੇ ਪੰਜ ਵਾਰ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਧੀਰ ਰੰਜਨ ਚੌਧਰੀ ਖੜ੍ਹੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮਹੂਆ ਮੋਇਤਰਾ ਨੇ ਸਰਕਾਰੀ ਬੰਗਲਾ ਕੀਤਾ ਖ਼ਾਲੀ
NEXT STORY