ਕੋਲਕਾਤਾ, (ਏਜੰਸੀ)- ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਰਾਜਧਾਨੀ ਦਿੱਲੀ ਲਈ ਰਵਾਨਾ ਹੋਣਗੇ। ਉਹ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮਨਾਉਣ ਲਈ ਰਾਸ਼ਟਰੀ ਸਮਿਤੀ ਬੈਠਕ 'ਚ ਸ਼ਾਮਲ ਹੋਣਗੇ। ਰਾਸ਼ਟਰੀ ਸਮਿਤੀ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਅਗਲੇ ਸਾਲ ਗਾਂਧੀ ਜਯੰਤੀ ਮਨਾਉਣ ਦੀ ਯੋਜਨਾ 'ਤੇ ਚਰਚਾ ਲਈ ਬੁੱਧਵਾਰ ਨੂੰ ਬੈਠਕ ਆਯੋਜਿਤ ਕੀਤੀ ਗਈ ਹੈ। ਇਸ ਬੈਠਕ 'ਚ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਅਧਿਕਾਰੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਹ ਸਪੱਸ਼ਟ ਨਹੀਂ ਹੈ ਕਿ ਭਾਜਪਾ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਆਵਾਜ਼ ਉਠਾਉਣ ਵਾਲੀ ਮਮਤਾ ਬੈਨਰਜੀ ਕਿਸੇ ਹੋਰ ਮੁੱਖ ਮੰਤਰੀ ਨਾਲ ਬੈਠਕ ਕਰਨਗੇ ਜਾਂ ਨਹੀਂ?
ਜੀਪ ਦਾ ਟਾਇਰ ਫੱਟਣ ਕਾਰਨ, 4 ਲੋਕਾਂ ਦੀ ਮੌਤ
NEXT STORY