ਕੋਲਕਾਤਾ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਸਰਕਾਰੀ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਟ੍ਰੇਨੀ ਮਹਿਲਾ ਡਾਕਟਰ ਨਾਲ ਜਬਰ-ਜ਼ਨਾਹ ਅਤੇ ਕਤਲ ਮਗਰੋਂ ਦੇਸ਼ ਭਰ ਵਿਚ ਜਾਰੀ ਵਿਰੋਧ ਪ੍ਰਦਰਸ਼ਨ ਦਰਮਿਆਨ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਦੀ ਧੀ ਨੂੰ ਜਬਰ-ਜ਼ਨਾਹ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ‘ਪੱਛਮੀ ਬੰਗਾਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ’ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਦਾ ਖੁਦ ਨੋਟਿਸ ਲਿਆ ਹੈ, ਜਿਸ ਵਿਚ ਇਕ ਵਿਅਕਤੀ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਦੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਨੂੰ 10 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕਰਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ- ਮਮਤਾ ਬੈਨਰਜੀ ਨੇ PM ਮੋਦੀ ਨੂੰ ਲਿਖੀ ਚਿੱਠੀ, ਰੱਖੀਆਂ ਇਹ 3 ਵੱਡੀਆਂ ਮੰਗਾਂ
ਕਮਿਸ਼ਨ ਨੇ ਪੁਲਸ ਨੂੰ ਇਸ ਮਾਮਲੇ ’ਚ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਵੀਡੀਓ ’ਚ ਦਿਖਾਈ ਦੇਣ ਵਾਲਾ ਵਿਅਕਤੀ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮੀਨਾਖਾਨ ਬਲਾਕ ’ਚ ਮਲਾਂਚਾ ਦਾ ਵਸਨੀਕ ਹੈ। ਕਮਿਸ਼ਨ ਨੇ ਕਿਹਾ ਕਿ ਪੂਰਾ ਸੂਬਾ ਆਰ. ਜੀ. ਕਰ ਹਸਪਤਾਲ ਵਿਚ ਇਕ ਮਹਿਲਾ ਡਾਕਟਰ ਨਾਲ ਜਬਰ-ਜ਼ਨਾਹ ਅਤੇ ਮੌਤ ’ਤੇ ਸੋਗ 'ਚ ਡੁੱਬਿਆ ਹੈ, ਜਦੋਂ ਕਿ ਬਦਲਾ ਲੈਣ ਲਈ ਇਕ ਹੋਰ ਜਬਰ-ਜ਼ਨਾਹ ਦੀ ਧਮਕੀ ਸਪੱਸ਼ਟ ਤੌਰ 'ਤੇ ਕਾਨੂੰਨ ਦੀ ਉਲੰਘਣਾ ਹੈ।
ਇਹ ਵੀ ਪੜ੍ਹੋ- ਨਾਬਾਲਗ ਨਾਲ ਸਮੂਹਿਕ ਜਬਰ-ਜ਼ਨਾਹ, ਵਿਰੋਧ ’ਚ ਸੜਕਾਂ ’ਤੇ ਉਤਰੇ ਲੋਕ
ਕਮਿਸ਼ਨ ਨੇ ਇਕ ਬਿਆਨ ਵਿਚ ਕਿਹਾ ਕਿ ਅਪਰਾਧੀ ਦਾ ਅਜਿਹਾ ਗੰਦਾ ਇਰਾਦਾ ਅਤੇ ਜਨਤਕ ਰੂਪ ਨਾਲ ਉਸ ਦੀ ਭੱਦੀ ਟਿੱਪਣੀ ਇਕ ਨਾਬਾਲਗ ਕੁੜੀ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਉਸ ਦੀ ਸੁਰੱਖਿਆ ਨੂੰ ਵੀ ਖ਼ਤਰੇ 'ਚ ਪਾਉਣ ਦੇ ਬਰਾਬਰ ਹੈ। ਦੱਸਣਯੋਗ ਹੈ ਕਿ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ 9 ਅਗਸਤ ਨੂੰ ਡਿਊਟੀ ਦੌਰਾਨ ਇਕ ਪੋਸਟ ਗਰੈਜੂਏਟ ਟ੍ਰੇਨੀ ਮਹਿਲਾ ਡਾਕਟਰ ਨਾਲ ਜਬਰ-ਜ਼ਨਾਹ ਮਗਰੋਂ ਫਿਰ ਉਸ ਦਾ ਕਤਲ ਕਰ ਦਿੱਤਾ ਗਿਆ। ਘਟਨਾ ਦੇ ਵਿਰੋਧ ਵਿਚ ਦੇਸ਼ ਭਰ ਵਿਚ ਪ੍ਰਦਰਸ਼ਨ ਦਾ ਸਿਲਸਿਲਾ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਦੋਂ ਕਸ਼ਮੀਰੀ ਕੁੜੀਆਂ ਨੇ ਰਾਹੁਲ ਗਾਂਧੀ ਤੋਂ ਪੁੱਛਿਆ- ਵਿਆਹ ਬਾਰੇ ਕੀ ਪਲਾਨ ਹੈ?
NEXT STORY