ਨੈਸ਼ਨਲ ਡੈਸਕ : ਬਿਹਾਰ ਵਿਚ ਇਕ ਰਾਜਨੀਤਿਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਵਰਗੀ ਮਾਂ ਨੂੰ ਗਾਲ੍ਹਾਂ ਕੱਢਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਦਰਭੰਗਾ ਦੇ ਸੀਨੀਅਰ ਪੁਲਸ ਸੁਪਰਡੈਂਟ ਨੇ ਸ਼ੁੱਕਰਵਾਰ ਨੂੰ ਦਿੱਤੀ ਹੈ। ਇਹ ਘਟਨਾ ਇੰਟਰਨੈੱਟ 'ਤੇ ਇੱਕ ਕਥਿਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਾਪਰੀ ਹੈ, ਜਿਸ ਵਿੱਚ ਮੁਲਜ਼ਮ ਨੂੰ ਇੰਡੀਆ ਬਲਾਕ ਦੇ ਇੱਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਦਿਖਾਇਆ ਗਿਆ ਹੈ।
ਪੜ੍ਹੋ ਇਹ ਵੀ - 29 ਅਗਸਤ ਤੋਂ 3 ਸਤੰਬਰ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਰੈੱਡ ਅਤੇ ਆਰੇਂਜ਼ ਅਲਰਟ ਜਾਰੀ
ਹੁਣ ਇਸ ਮਾਮਲੇ 'ਤੇ ਚੋਣਾਂ ਵਾਲੇ ਸੂਬੇ ਬਿਹਾਰ ਵਿੱਚ ਸਿਆਸੀ ਵਿਵਾਦ ਛਿੜ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀਰਵਾਰ ਨੂੰ ਵਿਰੋਧੀ ਪਾਰਟੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਵਰਗੀ ਮਾਂ ਵਿਰੁੱਧ ਕਥਿਤ ਤੌਰ 'ਤੇ ਮਾੜੀ ਭਾਸ਼ਾ ਦੀ ਵਰਤੋਂ ਕਰਨ ਲਈ ਕੱਢੀ ਜਾ ਰਹੀ 'ਵੋਟਰ ਅਧਿਕਾਰ ਯਾਤਰਾ' ਦੀ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੀਆਂ ਟਿੱਪਣੀਆਂ 140 ਕਰੋੜ ਭਾਰਤੀਆਂ ਦਾ ਅਪਮਾਨ ਹਨ।
ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਵੀ ਕਾਂਗਰਸ ਅਤੇ ਆਰਜੇਡੀ ਦੀ ਆਲੋਚਨਾ ਕੀਤੀ। ਇਸ ਦੌਰਾਨ ਭਾਜਪਾ ਨੇਤਾ ਕ੍ਰਿਸ਼ਨ ਸਿੰਘ ਕੱਲੂ ਨੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਚੋਣਾਂ ਵਾਲੇ ਰਾਜ ਵਿੱਚ 'ਵੋਟਰ ਅਧਿਕਾਰ ਯਾਤਰਾ' 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਵਿਰੋਧੀ ਪਾਰਟੀ ਨੇ ਇਸ ਮੁੱਦੇ 'ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਭਾਜਪਾ "ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ 'ਅਪ੍ਰਸੰਗਿਕ' ਮੁੱਦੇ ਉਠਾ ਰਹੀ ਹੈ।" ਇਸ ਦੌਰਾਨ ਦੋਸ਼ੀ ਨੂੰ ਹੁਣ ਦਰਭੰਗਾ ਵਿੱਚ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਟਾਕਾ ਕਾਰੋਬਾਰੀਆਂ ਦੀ ਵਧੀ ਮੁਸੀਬਤ: ਸਰਕਾਰ ਨੇ 8 ਜ਼ਿਲ੍ਹਿਆਂ 'ਚ ਕਾਰੋਬਾਰ 'ਤੇ ਲਗਾਈ ਪਾਬੰਦੀ, ਹੋਵੇਗੀ ਜੇਲ੍ਹ
NEXT STORY