ਜੋਰਹਾਟ: ਅਸਾਮ ਦੇ ਜੋਰਹਾਟ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦਰਦਨਾਕ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ 65 ਸਾਲਾ ਵਿਅਕਤੀ ਵੱਲੋਂ ਆਪਣੀਆਂ ਹੀ ਦੋ ਨਾਬਾਲਗ ਪੋਤੀਆਂ ਨਾਲ ਕਥਿਤ ਤੌਰ 'ਤੇ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਦੁਖੀ ਹੋ ਕੇ ਵੱਡੀ ਭੈਣ ਨੇ ਖ਼ੁਦਕੁਸ਼ੀ ਕਰ ਲਈ।
ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਤੇਓਕ ਪੁਲਸ ਸਟੇਸ਼ਨ ਅਧੀਨ ਪੈਂਦੇ ਇਲਾਕੇ ਵਿੱਚ ਵੀਰਵਾਰ ਸ਼ਾਮ ਨੂੰ ਵਾਪਰੀ। 10 ਅਤੇ 12 ਸਾਲ ਦੀ ਉਮਰ ਦੀਆਂ ਦੋ ਸਾਕੀਆਂ ਭੈਣਾਂ ਆਪਣੇ ਘਰ ਦੇ ਪਿਛਵਾੜੇ 'ਚ ਅੰਬ ਤੋੜਨ ਲਈ ਗਈਆਂ ਸਨ। ਉੱਥੇ ਉਨ੍ਹਾਂ ਦੇ ਦਾਦੇ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਨਾਲ ਜਬਰ-ਜ਼ਨਾਹ ਕੀਤਾ।
ਖ਼ੁਦਕੁਸ਼ੀ ਤੋਂ ਬਾਅਦ ਹੋਇਆ ਖੁਲਾਸਾ
ਇਸ ਘਿਨਾਉਣੀ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ 12 ਸਾਲਾ ਵੱਡੀ ਭੈਣ ਨੇ ਅਗਲੇ ਦਿਨ ਸ਼ੁੱਕਰਵਾਰ ਨੂੰ ਖ਼ੁਦਕੁਸ਼ੀ ਕਰ ਲਈ। ਵੱਡੀ ਭੈਣ ਦੀ ਮੌਤ ਤੋਂ ਬਾਅਦ 10 ਸਾਲਾ ਛੋਟੀ ਬੱਚੀ ਨੇ ਹਿੰਮਤ ਜੁਟਾ ਕੇ ਪੁਲਸ ਨੂੰ ਸਾਰੀ ਹੱਡਬੀਤੀ ਸੁਣਾਈ ਅਤੇ ਦੱਸਿਆ ਕਿ ਵੀਰਵਾਰ ਨੂੰ ਉਨ੍ਹਾਂ ਨਾਲ ਕੀ ਵਾਪਰਿਆ ਸੀ।
ਪੁਲਸ ਨੇ ਦੱਸਿਆ ਕਿ ਪੀੜਤ ਬੱਚੀ ਦੇ ਬਿਆਨਾਂ ਦੇ ਆਧਾਰ 'ਤੇ 65 ਸਾਲਾ ਮੁਲਜ਼ਮ ਦਾਦੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੈਡੀਕਲ ਕਾਲਜ ਦੇ ਹੋਸਟਲ 'ਚ MBBS ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਅੱਜ ਸੀ ਪੇਪਰ
NEXT STORY