ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਐਤਵਾਰ ਨੂੰ ਇਕ ਵਿਅਕਤੀ ਨੂੰ ਆਪਣੀ 17 ਸਾਲਾ ਧੀ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 11ਵੀਂ ਜਮਾਤ ਦੀ ਵਿਦਿਆਰਥਣ ਦੀ ਲਿਖਤੀ ਸ਼ਿਕਾਇਤ ਤੋਂ ਬਾਅਦ ਰਾਜੇਸ਼ ਖ਼ਿਲਾਫ਼ ਪੁਲਸ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ : ਮਾਪਿਆਂ ਨੇ ਕੁਆਰੀ ਗਰਭਵਤੀ ਧੀ ਦਾ ਗਲ਼ਾ ਘੁੱਟ ਕੇ ਕੀਤਾ ਕਤਲ, ਫਿਰ ਨਦੀ 'ਚ ਸੁੱਟੀ ਲਾਸ਼
ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਨਾਬਾਲਗ ਕੁੜੀ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਪਿਤਾ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376 (ਜਬਰ ਜ਼ਿਨਾਹ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ 7 ਦਿਨ ਦੀ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਸ਼ਿਵਰਾਜ ਨੇ 'ਲਾਡਲੀ ਭੈਣਾਂ' ਲਈ ਖੋਲ੍ਹਿਆ ਖਜ਼ਾਨਾ, 450 ਦਾ ਗੈਸ ਸਿਲੰਡਰ, ਰੱਖੜੀ ਲਈ ਮਿਲਣਗੇ 250 ਰੁਪਏ
NEXT STORY