ਸ਼ਿਲਾਂਗ (ਏਜੰਸੀ)- ਮੇਘਾਲਿਆ ਪੁਲਸ ਨੇ ਪੂਰਬੀ ਖਾਸੀ ਹਿੱਲਸ ਜ਼ਿਲ੍ਹੇ ਦੀ ਇਕ ਚਰਚ ਅੰਦਰ ਜ਼ਬਰਦਸਤੀ ਦਾਖ਼ਲ ਹੋ ਕੇ ‘ਜੈ ਸ਼੍ਰੀ ਰਾਮ’ ਦੇ ਨਾਅਰੇ ਲਾ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸੋਸ਼ਲ ਮੀਡੀਆ ਇਨਫਲੂਐਂਸਰ ਆਕਾਸ਼ ਸਾਗਰ ਵਿਰੁੱਧ ਕੇਸ ਦਰਜ ਕੀਤਾ ਹੈ। ਉਹ ਮੌਲੀਨੋਂਗ ਪਿੰਡ ਦੀ ਚਰਚ ਵਿਚ ਦਾਖਲ ਹੋਇਆ ਤੇ ‘ਜੈ ਸ਼੍ਰੀ ਰਾਮ’ ਦੇ ਨਾਅਰੇ ਲਾਉਣ ਲੱਗ ਪਿਆ। ਫਿਰ ਉਸ ਨੇ ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ।
ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੇ. ਸੰਗਮਾ ਨੇ ਇਸ ਕਾਰਵਾਈ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਸ ਮਾਮਲੇ ’ਚ ਪ੍ਰਸ਼ਾਸਨਿਕ ਤੇ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ। ਉਕਤ ਵਿਅਕਤੀ ਨੇ ਲੋਕਾਂ ਦੀ ਸ਼ਾਂਤੀਪੂਰਨ ਸਹਿ-ਹੋਂਦ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ। ਈਸਟ ਖਾਸੀ ਹਿੱਲਸ ਦੇ ਪੁਲਸ ਸੁਪਰਡੈਂਟ ਸਿਲਵੇਸਟਰ ਨੇ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਆਕਾਸ਼ ਸਾਗਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਮਾਜਿਕ ਕਾਰਕੁੰਨ ਐਂਜੇਲਾ ਰੰਗੜ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਬਿਨਾਂ ਸੁਣਵਾਈ ਦੇ ਮੌਤ ਤੱਕ ਕੈਦ ਰਹਿਣਾ ਸੰਵਿਧਾਨ ਦੀ ਧਾਰਾ 21 ਦੀ ਉਲੰਘਣਾ : ਦਿੱਲੀ ਹਾਈ ਕੋਰਟ
NEXT STORY