ਬੈਂਗਲੁਰੂ (ਏਜੰਸੀ)- ਬੈਂਗਲੁਰੂ ਦੇ ਬਾਹਰੀ ਇਲਾਕੇ ਵਿਚ ਇਕ ਨਾਲੇ ਵਿਚੋਂ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲਣ ਤੋਂ ਕੁਝ ਦਿਨ ਬਾਅਦ ਹੀ ਪੁਲਸ ਨੇ ਉਸ ਦੇ ਪਤੀ ਮੁਹੰਮਦ ਨਸੀਮ (39) ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਮੁਤਾਬਕ ਨਸੀਮ ਤੇ ਉਸ ਦੀ ਦੂਜੀ ਪਤਨੀ ਰੁਮੇਸ਼ ਖਾਤੂਨ (22) ਅਕਸਰ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਇਕ-ਦੂਜੇ ਨਾਲ ਝਗੜਾ ਕਰਦੇ ਰਹਿੰਦੇ ਸਨ। ਨਸੀਮ ਨੂੰ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਸੀ ਅਤੇ ਉਹ ਉਸ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਸੀ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸ਼ਿਆ ਕਿ ਰੋਮੇਸ਼ ਦਾ ਗਲਾ ਘੁੱਟ ਕੇ ਕਤਲ ਕਰਨ ਮਗਰੋਂ ਨਸੀਮ ਨੇ ਉਸ ਦੇ ਹੱਥ-ਪੈਰ ਤਾਰ ਨਾਲ ਬੰਨ੍ਹ ਦਿੱਤੇ ਤੇ ਲਾਸ਼ ਨੂੰ ਨਾਲੇ ’ਚ ਸੁੱਟ ਦਿੱਤਾ। ਇਸ ਤੋਂ ਬਾਅਦ ਉਹ ਆਪਣੇ 6 ਬੱਚਿਆਂ ਨਾਲ ਬਿਹਾਰ ਦੇ ਆਪਣੇ ਜੱਦੀ ਸ਼ਹਿਰ ਮੁਜ਼ੱਫਰਪੁਰ ਭੱਜ ਗਿਆ। ਉੱਥੇ ਪਹੁੰਚਣ ਤੋਂ ਕੁਝ ਦਿਨਾਂ ਬਾਅਦ ਹੀ ਉਸ ਨੇ ਤੀਜਾ ਵਿਆਹ ਕਰਵਾ ਲਿਆ।
ਇਹ ਵੀ ਪੜ੍ਹੋ: 'ਮੈਂ ਤੁਹਾਨੂੰ ਇਹ ਜਗ੍ਹਾ ਛੱਡਣ ਦੀ ਚੇਤਾਵਨੀ ਦਿੱਤੀ ਹੈ' ਆਖ ਕੁਹਾੜੀ ਨਾਲ ਵੱਢ 'ਤਾ ਬੰਦਾ
ਪੁਲਸ ਦੇ ਅਨੁਸਾਰ, ਇਹ ਘਟਨਾ ਇੱਕ ਹਫ਼ਤੇ ਬਾਅਦ ਉਸ ਸਮੇਂ ਸਾਹਮਣੇ ਆਈ ਜਦੋਂ ਸਥਾਨਕ ਲੋਕਾਂ ਨੇ ਇਲਾਕੇ ਵਿੱਚ ਨਾਲੇ ਵਿੱਚੋਂ ਆ ਰਹੀ ਬਦਬੂ ਬਾਰੇ ਪੁਲਸ ਨੂੰ ਸੂਚਿਤ ਕੀਤਾ। ਬਾਅਦ 'ਚ ਔਰਤ ਦੀ ਸੜੀ ਹੋਈ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਲਾਸ਼ ਦੀ ਸ਼ਨਾਖਤ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਔਰਤ ਦਾ ਪਤੀ ਲਾਪਤਾ ਹੈ ਅਤੇ ਆਪਣੇ 6 ਬੱਚਿਆਂ ਸਮੇਤ ਭੱਜ ਗਿਆ ਹੈ। ਨਸੀਮ ਦੇ ਪਹਿਲੇ ਵਿਆਹ ਤੋਂ 4 ਤੇ ਖਾਤੂਨ ਨਾਲ ਦੂਜੇ ਵਿਆਹ ਤੋਂ 2 ਬੱਚੇ ਹਨ। ਉਨ੍ਹਾਂ ਕਿਹਾ ਕਿ ਤਕਨੀਕੀ ਸਬੂਤਾਂ ਅਤੇ ਮੋਬਾਈਲ ਫੋਨ 'ਲੋਕੇਸ਼ਨ' ਦੀ ਵਰਤੋਂ ਕਰਕੇ, ਜਾਂਚਕਰਤਾਵਾਂ ਨੇ ਮੁਲਜ਼ਮਾਂ ਨੂੰ ਮੁਜ਼ੱਫਰਪੁਰ ਤੱਕ ਟਰੇਸ ਕੀਤਾ। ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਅਤੇ ਉਸ ਨੂੰ ਕਤਲ ਦੇ ਸਬੰਧ ਵਿੱਚ ਪਿਛਲੇ ਹਫ਼ਤੇ ਮੁਜ਼ੱਫਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: UK ਨੇ ਮਾਰਚ 2025 ਤੱਕ eVisa ਤਬਦੀਲੀ ਲਈ ਗ੍ਰੇਸ ਪੀਰੀਅਡ ਦਾ ਕੀਤਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਚਾਰ ਅਧੀਨ ਕੈਦੀ ਨੂੰ ਅਣਮਿੱਥੇ ਸਮੇਂ ਤੱਕ ਕੈਦ ’ਚ ਨਹੀਂ ਰੱਖਿਆ ਜਾ ਸਕਦਾ : ਸੁਪਰੀਮ ਕੋਰਟ
NEXT STORY