ਪਣਜੀ (ਏਜੰਸੀ)- ਗੋਆ ਪੁਲਸ ਨੇ ਪਣਜੀ ਦੇ ਨੇੜੇ ਇੱਕ 28 ਸਾਲਾ ਵਿਅਕਤੀ ਨੂੰ ਉਸ ਦੇ ਕਬਜ਼ੇ ਵਿੱਚੋਂ 1 ਲੱਖ ਰੁਪਏ ਦਾ ਗਾਂਜਾ ਜ਼ਬਤ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਬੁਲਾਰੇ ਨੇ ਦੱਸਿਆ ਕਿ ਅਪਰਾਧ ਸ਼ਾਖਾ ਨੇ ਬੁੱਧਵਾਰ ਨੂੰ ਉੱਤਰੀ ਗੋਆ ਜ਼ਿਲ੍ਹੇ ਦੇ ਗੁਰੀਮ ਪਿੰਡ ਵਿਚ ਮੋਂਟੇ ਗੁਰੀਮ ਗਰਾਊਂਡ ਨੇੜੇ ਛਾਪਾ ਮਾਰਿਆ ਅਤੇ ਬੈਂਗਲੁਰੂ ਦੇ ਬਿਲਾਲ ਨਗਰ ਦੇ ਰਹਿਣ ਵਾਲੇ ਦੋਸ਼ੀ ਮੁਹੰਮਦ ਰੇਹਾਨ ਨੂੰ ਗ੍ਰਿਫ਼ਤਾਰ ਕੀਤਾ।
ਉਨ੍ਹਾਂ ਕਿਹਾ ਕਿ ਪੁਲਸ ਨੇ ਦੋਸ਼ੀ ਤੋਂ 1 ਲੱਖ ਰੁਪਏ ਦੀ ਕੀਮਤ ਦਾ 1.02 ਕਿਲੋ ਗਾਂਜਾ ਜ਼ਬਤ ਕੀਤਾ ਹੈ। ਪੁਲਸ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ,) ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਅਗਲੇ 24 ਘੰਟਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਮੌਸਮ ਦਾ ਹਾਲ
NEXT STORY