ਮੁੰਬਈ (ਭਾਸ਼ਾ)- ਮੁੰਬਈ 'ਚ ਇਕ ਵਿਅਕਤੀ ਨੇ ਆਪਣੀ ਮਹਿਲਾ ਦੋਸਤ ਵਲੋਂ ਗੱਲਬਾਤ ਬੰਦ ਕੀਤੇ ਜਾਣ ਤੋਂ ਬਾਅਦ ਉਸ 'ਤੇ ਚਾਕੂ ਨਾਲ ਹਮਲਾ ਕੀਤਾ ਅਤੇ ਫਿਰ ਖ਼ੁਦ ਵੀ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਘਟਨਾ ਬੁੱਧਵਾਰ ਦੁਪਹਿਰ ਪੂਰਬੀ ਉਪਨਗਰ ਭਾਂਡੁਪ ਦੀ ਹੈ। ਦੋਸ਼ੀ ਗਿਆਨਦੇਵ ਭਾਂਗੇ ਨੇ ਆਪਣੀ ਮਹਿਲਾ ਦੋਸਤ ਦਾ ਗਲ਼ਾ ਵੱਢ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ।
ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਉਸੇ ਚਾਕੂ ਨਾਲ ਆਪਣਾ ਗਲ਼ਾ ਵੱਢ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਅਧਿਕਾਰੀ ਨੇ ਦੱਸਿਆ ਕਿ ਔਰਤ ਵਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਭਾਂਗੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਣੇਸ਼ ਉਤਸਵ ਦੇ 6ਵੇਂ ਦਿਨ ਮੁੰਬਈ 'ਚ 48 ਹਜ਼ਾਰ ਤੋਂ ਵੱਧ ਮੂਰਤੀਆਂ ਵਿਸਰਜਨ
NEXT STORY