ਮਧੁਬਨੀ — ਬਿਹਾਰ ਦੇ ਮਧੂਬਨੀ ਜ਼ਿਲ੍ਹੇ 'ਚ ਇਕ ਵਿਅਕਤੀ ਨੇ ਸ਼ੁੱਕਰਵਾਰ ਦੇਰ ਰਾਤ ਆਪਣੀ ਪਤਨੀ, ਸੱਸ ਅਤੇ ਦੋ ਬੱਚਿਆਂ ਦਾ ਕਥਿਤ ਤੌਰ 'ਤੇ ਉਸ ਸਮੇਂ ਕਤਲ ਕਰ ਦਿੱਤਾ, ਜਦੋਂ ਉਹ ਸੁੱਤੇ ਪਏ ਸਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਮਧੂਬਨੀ ਜ਼ਿਲ੍ਹੇ ਦੇ ਝਾਂਝਰਪੁਰ ਥਾਣਾ ਖੇਤਰ ਦੀ ਹੈ। ਝਾਂਝਰਪੁਰ ਦੇ ਉਪ ਪੁਲਸ ਕਪਤਾਨ ਪਵਨ ਕੁਮਾਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੋਸ਼ੀ ਪਵਨ ਕੁਮਾਰ ਮਹਤੋ ਘਟਨਾ ਤੋਂ ਬਾਅਦ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਮਧੂਬਨੀ ਸਦਰ ਹਸਪਤਾਲ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮੌਲਵੀ ਨੇ ਲੜਕੀ ਨਾਲ ਕੀਤਾ ਜ਼ਬਰ-ਜਨਾਹ ਤੇ ਬਣਾਈ ਅਸ਼ਲੀਲ ਵੀਡੀਓ, ਗ੍ਰਿਫ਼ਤਾਰ
ਪੁਲਸ ਦੇ ਡਿਪਟੀ ਸੁਪਰਡੈਂਟ ਨੇ ਕਿਹਾ ਕਿ ਦੋਸ਼ੀ ਦੇ ਦੋ ਹੋਰ ਬੱਚੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਹੇ ਅਤੇ ਉਨ੍ਹਾਂ ਨੇ ਹੀ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ। ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸਥਾਨਕ ਪੁਲਸ ਅਧਿਕਾਰੀਆਂ ਮੁਤਾਬਕ ਪਵਨ ਦੀ ਪਤਨੀ ਪਿਛਲੇ ਕਈ ਦਿਨਾਂ ਤੋਂ ਆਪਣੇ ਬੱਚਿਆਂ ਨਾਲ ਨਾਨਕੇ ਘਰ ਰਹਿ ਰਹੀ ਸੀ ਅਤੇ ਦੋਸ਼ੀ ਵੀ ਆਪਣੇ ਸਹੁਰੇ ਘਰ ਰਹਿ ਰਿਹਾ ਸੀ।
ਇਹ ਵੀ ਪੜ੍ਹੋ- ਕਲਯੁੱਗੀ ਮਾਂ ਨੇ 3 ਸਾਲਾ ਮਾਸੂਮ ਬੱਚੀ ਨੂੰ ਜੰਗਲ 'ਚ ਛੱਡਿਆ, ਭੁੱਖ-ਪਿਆਸ ਕਾਰਨ ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਲਾਕ ਤੋਂ ਬਾਅਦ ਵਿਅਕਤੀ ਨੇ ਬਣਾਈ 'ਮਰਦ ਦੇ ਦਰਦ' ਵਾਲੀ ਪਾਰਟੀ, ਜਿੱਤਣ 'ਤੇ ਲਿਆਵੇਗਾ 'ਮਰਦ ਸੁਰੱਖਿਆ ਬਿੱਲ'
NEXT STORY