ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮੁਜ਼ੱਫਰਨਗਰ ਦੇ ਸਿਵਲ ਲਾਈਨਜ਼ ਇਲਾਕੇ ਵਿੱਚ ਨੌਜਵਾਨ ਨੇ ਆਪਣੀ ਮੰਗਣੀ ਟੁੱਟਣ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਸਿਵਲ ਲਾਈਨਜ਼ ਥਾਣਾ ਖੇਤਰ ਦੇ ਮਦੀਨਾ ਕਲੋਨੀ ਦੇ ਰਹਿਣ ਵਾਲੇ ਅਨਸ (19) ਨਾਂ ਦੇ ਨੌਜਵਾਨ ਨੇ ਬੁੱਧਵਾਰ ਨੂੰ ਇੱਕ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਅੱਗੇ ਦੱਸਿਆ ਕਿ ਅਨਸ ਦੀ ਮੰਗਣੀ ਇੱਕ ਹਫ਼ਤਾ ਪਹਿਲਾਂ ਹੀ ਹੋਈ ਸੀ, ਜੋ ਕਿ ਕਿਸੇ ਕਾਰਨ ਟੁੱਟ ਗਈ ਸੀ।

ਇਹ ਵੀ ਪੜ੍ਹੋ- CSK ਖ਼ਿਲਾਫ਼ ਮੈਚ ਜਿੱਤਣ ਤੋਂ ਬਾਅਦ 'ਸਰਪੰਚ ਸਾਬ੍ਹ' ਨੂੰ ਪੈ ਗਿਆ 'ਘਾਟਾ' !
ਰਿਸ਼ਤਾ ਟੁੱਟਣ ਮਗਰੋਂ ਅਨਸ ਬਹੁਤ ਪਰੇਸ਼ਾਨ ਰਹਿਣ ਲੱਗਾ ਸੀ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵੀ ਪੋਸਟ ਕੀਤੀ ਸੀ, ਜਿਸ ਵਿੱਚ ਉਸ ਨੇ ਆਪਣੇ ਤਿੰਨ ਦੋਸਤਾਂ ਦਾ ਨਾਂ ਲਿਆ ਸੀ ਅਤੇ ਦੋਸ਼ ਲਗਾਇਆ ਸੀ ਕਿ ਉਹ ਉਸ ਦੀ ਹਾਲਤ ਲਈ ਜ਼ਿੰਮੇਵਾਰ ਹਨ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਰ 'ਤੇ ਕਲਸ਼ ਰੱਖ ਕੰਗਨਾ ਰਣੌਤ ਨੇ ਕੀਤਾ ਦਿੱਲੀ ਦੇ MP ਹਾਊਸ 'ਚ ਗ੍ਰਹਿ ਪ੍ਰਵੇਸ਼
NEXT STORY