ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਬਲੀਆ ਰੇਲਵੇ ਸਟੇਸ਼ਨ ਦੇ ਕਾਜ਼ੀਪੁਰਾ ਰੇਲਵੇ ਕ੍ਰਾਸਿੰਗ ਨੇੜੇ ਸ਼ਨੀਵਾਰ ਦੁਪਹਿਰ ਨੂੰ ਸਾਬਰਮਤੀ ਐਕਸਪ੍ਰੈੱਸ ਦੀ ਚਪੇਟ 'ਚ ਆਉਣ ਕਾਰਨ ਇਕ ਰਿਟਾਇਰਡ ਬੈਂਕ ਕਰਮਚਾਰੀ ਦੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਸ ਨੇ ਦੱਸਿਆ ਕਿ ਬਲੀਆ ਤੋਂ ਛਪਰਾ ਰੇਲ ਡਿਵੀਜ਼ਨ 'ਤੇ ਸਥਿਤ ਕਾਜੀਪੁਰਾ ਰੇਲਵੇ ਕ੍ਰਾਸਿੰਗ ਨੇੜੇ ਟਰੇਨ ਦੀ ਚਪੇਟ 'ਚ ਆਉਣ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਤ੍ਰਿਵੇਣੀ ਰਾਏ (79) ਵਜੋਂ ਹੋਈ ਹੈ। ਉਹ ਜਾਪਲਿਨਗੰਜ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ।
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਉਹ ਕਿਸੇ ਕੰਮ ਲਈ ਘਰੋਂ ਨਿਕਲੇ ਸਨ ਤੇ ਸਾਬਰਮਤੀ ਐਕਸਪ੍ਰੈੱਸ ਦੀ ਚਪੇਟ 'ਚ ਆਉਣ ਕਾਰਨ ਉਨ੍ਹਾਂ ਦੀ ਦਰਦਨਾਕ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਘਰੋਂ ਮਾਤਾ ਵੈਸ਼ਣੋਦੇਵੀ ਜਾਣ ਲਈ ਨਿਕਲੇ 4 ਦੋਸਤ ; ਫ਼ਿਰ ਜੋ ਹੋਇਆ, ਦੇਖਣ ਵਾਲਿਆਂ ਦੀਆਂ ਵੀ ਨਿਕਲ ਗਈਆਂ ਚੀਕਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੰਗਨਾ ਰਣੌਤ ਦੇ ਫਿਰ ਵਿਗੜੇ ਬੋਲ, ਕਾਂਗਰਸ ਅੰਗਰੇਜ਼ਾਂ ਦੀ ਭੁੱਲੀ-ਵਿਸਰੀ ਔਲਾਦ
NEXT STORY