ਨਵੀਂ ਦਿੱਲੀ- ਰਾਜਧਾਨੀ ਦਿੱਲੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜੰਤਰ-ਮੰਤਰ 'ਤੇ ਇੱਕ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਇਹ ਘਟਨਾ ਸਵੇਰੇ ਕਰੀਬ 9:00 ਵਜੇ ਵਾਪਰੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਮੁੱਢਲੀ ਜਾਂਚ ਦੇ ਲਈ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
ਦਿੱਲੀ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਲਹਾਲ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਖ਼ੁਦਕੁਸ਼ੀ ਕਰਨ ਵਾਲਾ ਇਹ ਵਿਅਕਤੀ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਪ੍ਰਦਰਸ਼ਨ ਕਰਨ ਲਈ ਦਿੱਲੀ ਆਇਆ ਸੀ ਤੇ ਦਿੱਲੀ ਪੁਲਸ ਨੇ ਉਸ ਨੂੰ ਪ੍ਰਦਰਸ਼ਨ ਲਈ ਇਜਾਜ਼ਤ ਵੀ ਦੇ ਦਿੱਤੀ ਸੀ।
ਪੁਲਸ ਨੇ ਦੱਸਿਆ ਕਿ ਫੋਰੈਂਸਿਕ ਅਤੇ ਜਾਂਚ ਟੀਮਾਂ ਮੌਕੇ ਦੀ ਜਾਂਚ ਕਰ ਰਹੀਆਂ ਹਨ ਤਾਂ ਜੋ ਘਟਨਾ ਦੇ ਆਲੇ-ਦੁਆਲੇ ਦੇ ਹਾਲਾਤਾਂ ਦਾ ਪਤਾ ਲਗਾਇਆ ਜਾ ਸਕੇ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਆਖ਼ਿਰ ਜਦੋਂ ਉਕਤ ਵਿਅਕਤੀ ਨੂੰ ਪ੍ਰਦਰਸ਼ਨ ਲਈ ਇਜਾਜ਼ਤ ਮਿਲ ਗਈ ਸੀ ਤਾਂ ਉਸ ਨੇ ਆਖ਼ਿਰ ਇਹ ਕਦਮ ਕਿਉਂ ਚੁੱਕਿਆ ? ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦਿੱਲੀ 'ਚ 168 ਆਯੁਸ਼ਮਾਨ ਅਰੋਗਿਆ ਮੰਦਰ ਸਥਾਪਿਤ, ਬਾਕੀ 187 ਅਗਲੇ ਮਹੀਨੇ ਹੋਣਗੇ ਚਾਲੂ: CM ਰੇਖਾ ਗੁਪਤਾ
NEXT STORY