ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਇੰਦੌਰ 'ਚ ਪੈਂਦੇ ਚੰਦਨ ਨਗਰ ਇਲਾਕੇ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਬਜ਼ੁਰਗ ਵਿਅਕਤੀ ਨੇ ਜ਼ਹਿਰ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਗੰਭੀਰ ਹਾਲਤ 'ਚ ਉਸ ਨੂੰ MY ਹਸਪਤਾਲ ਲਿਜਾਇਆ ਗਿਆ, ਜਿੱਥੇ ਸੋਮਵਾਰ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚੰਦਨ ਨਗਰ ਪੁਲਸ ਸਟੇਸ਼ਨ ਦੇ ਅਨੁਸਾਰ ਮ੍ਰਿਤਕ ਮਨਸ਼ਾਰਾਮ (60), ਪੁੱਤਰ ਬਾਲਮੁਕੁੰਦ ਸਿਲੋਦਰੇ, ਰਾਜਨਗਰ ਦਾ ਰਹਿਣ ਵਾਲਾ ਸੀ। ਉਸ ਦੇ ਪੁੱਤਰ, ਧਰਮਿੰਦਰ ਸਿਲੋਦਰੇ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ MY ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਜਾਂਚ ਦੌਰਾਨ ਪਤਾ ਲੱਗਾ ਕਿ ਉਸ ਨੇ ਜ਼ਹਿਰ ਖਾ ਲਿਆ ਸੀ।
ਦੱਸਿਆ ਗਿਆ ਹੈ ਕਿ ਮਨਸ਼ਾਰਾਮ 'ਤੇ ਲਗਭਗ 2.5 ਲੱਖ ਰੁਪਏ ਦਾ ਕਰਜ਼ਾ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਆਪਣੇ ਲੈਣਦਾਰਾਂ ਦੇ ਲਗਾਤਾਰ ਦਬਾਅ ਕਾਰਨ ਤਣਾਅ ਵਿੱਚ ਸੀ। ਇਸ ਪ੍ਰੇਸ਼ਾਨੀ ਕਾਰਨ ਉਸ ਨੇ ਇਹ ਕਦਮ ਚੁੱਕਿਆ। ਮਨਸ਼ਾਰਾਮ ਦਰਜ਼ੀ ਦਾ ਕੰਮ ਕਰਦਾ ਸੀ ਅਤੇ ਖ਼ੌਫ਼ਨਾਕ ਕਦਮ ਚੁੱਕਣ ਮਗਰੋਂ ਉਹ ਆਪਣੇ ਪਿੱਛੇ ਆਪਣੀ ਪਤਨੀ, ਪੁੱਤਰ, ਨੂੰਹ ਅਤੇ ਦੋ ਪੋਤੇ-ਪੋਤੀਆਂ ਨੂੰ ਛੱਡ ਗਿਆ ਹੈ।
ਵਿਆਹ ਦੇ ਕੁਝ ਪਲਾਂ ਬਾਅਦ ਹੀ ਲਾੜੇ ਦੀ ਹੋ ਗਈ ਮੌਤ ! ਲਾੜੀ ਦਾ ਰੋ-ਰੋ ਹੋਇਆ ਬੁਰਾ ਹਾਲ
NEXT STORY