ਨਵੀਂ ਦਿੱਲੀ- ਪੱਛਮੀ ਦਿੱਲੀ ਦੇ ਆਨੰਦ ਪਰਬਤ ਇਲਾਕੇ ਵਿਚ ਇਕ 29 ਸਾਲਾ ਵਿਅਕਤੀ ਨੇ ਵਧਦੇ ਕਰਜ਼ੇ ਅਤੇ ਕਰਜ਼ਦਾਰਾਂ ਦੇ ਦਬਾਅ ਕਾਰਨ ਆਪਣੇ ਕਿਰਾਏ ਦੇ ਕਮਰੇ ਵਿਚ ਆਪਣੇ ਆਪ ਨੂੰ ਅੱਗ ਲਗਾ ਦੇ ਹਵਾਲੇ ਕਰ ਦਿੱਤਾ। ਹਾਲਾਂਕਿ ਗਨਿਮਤ ਰਹੀ ਕਿ ਉਸ ਦੀ ਜਾਨ ਬਚ ਗਈ।
ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਸੋਮਵਾਰ ਰਾਤ ਲੱਗਭਗ 9.50 ਵਜੇ ਸੂਚਨਾ ਮਿਲੀ ਕਿ ਇਕ ਵਿਅਕਤੀ ਅੱਗ ਲੱਗਣ ਕਾਰਨ ਸੜ ਗਿਆ ਹੈ ਅਤੇ ਉਸ ਨੂੰ ਬੀ.ਐੱਲ.ਕੇ. ਹਸਪਤਾਲ ਲਿਆਂਦਾ ਗਿਆ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਦੀ ਪਛਾਣ ਵਿਸ਼ਾਲ ਸਿੰਘ ਵਜੋਂ ਹੋਈ ਹੈ। ਡਾਕਟਰਾਂ ਨੇ ਦੱਸਿਆ ਕਿ ਉਸ ਨੇ ਆਪਣੇ-ਆਪ ’ਤੇ ਪੈਟਰੋਲ ਪਾ ਕੇ ਅੱਗ ਲਗਾ ਲਈ ਸੀ ਤੇ ਹੁਣ ਉਸ ਦੀ ਹਾਲਤ ਸਥਿਰ ਹੈ। ਪੁਲਸ ਟੀਮ ਨੇ ਹਸਪਤਾਲ ਪਹੁੰਚ ਕੇ ਡਾਕਟਰਾਂ ਦੀ ਮੌਜੂਦਗੀ ਵਿਚ ਸਿੰਘ ਦਾ ਬਿਆਨ ਦਰਜ ਕੀਤਾ।
ਅਧਿਕਾਰੀ ਨੇ ਦੱਸਿਆ ਕਿ ਸਿੰਘ ਨੇ ਕਿਹਾ ਕਿ ਉਸ ਦੇ ਕਾਰੋਬਾਰ ਵਿਚ 3 ਤੋਂ 4 ਲੱਖ ਰੁਪਏ ਦਾ ਨੁਕਸਾਨ ਹੋਇਆ ਸੀ ਅਤੇ ਉਹ ਟਾਈਮ ਸਿਰ ਕਿਰਾਇਆ ਦੇਣ ’ਚ ਅਸਮਰੱਥ ਸੀ। ਉਸ ਨੇ 2 ਲੋਕਾਂ ਤੋਂ ਪੈਸੇ ਉਧਾਰ ਲਏ ਸਨ ਅਤੇ ਉਹ ਉਸ ਨੂੰ ਪੈਸੇ ਵਾਪਸ ਕਰਨ ਲਈ ਲਗਾਤਾਰ ਦਬਾਅ ਪਾ ਰਹੇ ਸਨ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
ਬੈਂਗਲੁਰੂ 'ਚ ਪੁਲਸ ਦੀ ਵੱਡੀ ਕਾਰਵਾਈ ! ਕਰੋੜਾਂ ਦੇ ਨਸ਼ੀਲੇ ਪਦਾਰਥਾਂ ਸਣੇ 19 ਨੂੰ ਕੀਤਾ ਗ੍ਰਿਫ਼ਤਾਰ
NEXT STORY