ਨੈਸ਼ਨਲ ਡੈਸਕ- ਮਹਾਰਾਸ਼ਟਰ ਸੂਬੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਉਸ ਦੀ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੀ ਰੂਹ ਕੰਬ ਗਈ ਹੈ।
ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ ਦਾ ਹੈ, ਜਿੱਥੋਂ ਦੇ ਨਿਲੰਗਾ ਤਾਲੁਕਾ ਦੇ ਅੰਬੁਲਗਾ ਬੂ ਵਿਖੇ ਇਕ ਨੌਜਵਾਨ, ਜਿਸ ਦੀ ਪਛਾਣ ਬਾਲਾਜੀ ਸਾਗਵੇ ਵਜੋਂ ਹੋਈ ਹੈ, ਨੇ ਫੇਸਬੁੱਕ 'ਤੇ ਲਾਈਵ ਆ ਕੇ ਕਿਹਾ ਕਿ ਮੈਂ ਮਰਨ ਜਾ ਰਿਹਾ ਹਾਂ। ਬੀਤੇ ਦਿਨ ਦੁਪਹਿਰ ਕਰੀਬ 12.30 ਵਜੇ ਦੇ ਕਰੀਬ ਉਸ ਨੇ ਇਕ ਦਰੱਖਤ ਹੇਠਾਂ ਬੈਠ ਕੇ ਫੇਸਬੁੱਕ ਲਾਈਵ ਸ਼ੁਰੂ ਕੀਤਾ। ਉਸ ਨੇ ਲਾਈਵ ਸ਼ੁਰੂ ਹੁੰਦਿਆਂ ਹੀ ਉਸ ਨੇ ਰੋਂਦੇ-ਰੋਂਦੇ ਕਿਹਾ ਕਿ ਮੈਂ ਖ਼ੁਦਕੁਸ਼ੀ ਕਰਨ ਲੱਗਾ ਹਾਂ। ਇੰਨਾ ਕਹਿ ਕੇ ਉਸ ਨੇ ਖ਼ੁਦ ਹੀ ਆਪਣੀ ਛਾਤੀ 'ਚ ਚਾਕੂ ਮਾਰ ਲਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਜਪਾ ਨੇ ਸੂਬਾ ਬੁਲਾਰੇ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ
ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਉਹ ਪੈਟਰੋਲ ਪੰਪ ਨੇੜੇ ਇਕ ਅੰਬ ਦੇ ਦਰੱਖ਼ਤ ਹੇਠਾਂ ਖ਼ੂਨ ਨਾਲ ਲਥਪਥ ਹਾਲਤ 'ਚ ਮਿਲਿਆ, ਜਿੱਥੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਾਲਾਂਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ, ਇਹ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਬਣਿਆ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਮੈਟਰੋ ਨੈੱਟਵਰਕ, ਰੋਜ਼ਾਨਾ 1.12 ਕਰੋੜ ਲੋਕ ਕਰ ਰਹੇ ਸਫ਼ਰ
NEXT STORY