ਨੈਸ਼ਨਲ ਡੈਸਕ- ਦੇਸ਼ ਦੇ ਉੱਤਰ ਪ੍ਰਦੇਸ਼ ਸੂਬੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਹਾਥਰਸ 'ਚ ਇਕ 7 ਸਾਲਾ ਬੱਚੀ ਨਾਲ ਗੰਦੀ ਕਰਤੂਤ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਮਗਰੋਂ ਜਦੋਂ ਮੁਲਜ਼ਮ ਪੁਲਸ ਦੀ ਗ੍ਰਿਫ਼ਤ 'ਚੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਸ ਨੇ ਉਸ 'ਤੇ ਗੋਲ਼ੀ ਚਲਾ ਦਿੱਤੀ।
ਮੁਲਜ਼ਮ ਦੀ ਪਛਾਣ ਅਮਨ ਪੁੱਤਰ ਚੰਦ ਖ਼ਾਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੁਲਸ ਮੁਲਾਜ਼ਮ ਉਸ ਨੂੰ ਗ੍ਰਿਫ਼ਤਾਰੀ ਮਗਰੋਂ ਅਦਾਲਤ ਲੈ ਕੇ ਜਾ ਰਹੇ ਸਨ ਤਾਂ ਉਸ ਨੇ ਪੁਲਸ ਅਧਿਕਾਰੀ ਦਾ ਪਿਸਤੌਲ ਖੋਹ ਕੇ ਪੁਲਸ ਅਧਿਕਾਰੀਆਂ 'ਤੇ ਹੀ ਗੋਲੀਆਂ ਚਲਾ ਦਿੱਤੀਆਂ। ਇਸ ਮਗਰੋਂ ਜਵਾਬੀ ਕਾਰਵਾਈ ਕਰਦਿਆਂ ਪੁਲਸ ਨੇ ਵੀ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਉਸ ਦੀ ਸੱਜੀ ਲੱਤ 'ਚ ਗੋਲੀ ਲੱਗ ਗਈ ਤੇ ਉਹ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਨਵੀਂ ਗੱਡੀ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਕਿਤੇ ਇੰਤਜ਼ਾਰ ਪੈ ਨਾ ਜਾਏ 'ਮਹਿੰਗਾ'
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਪੁਲਸ ਦੀ ਹਿਰਾਸਤ 'ਚੋਂ ਭੱਜਣ ਦੀ ਫਿਰਾਕ 'ਚ ਸੀ। ਜਦੋਂ ਉਸ ਨੂੰ ਅਦਾਲਤ ਲਿਜਾਇਆ ਜਾ ਰਿਹਾ ਸੀ ਤਾਂ ਉਸ ਨੇ ਇਕ ਪੁਲਸ ਅਧਿਕਾਰੀ ਤੋਂ ਇਕ ਪਿਸਤੌਲ ਖੋਹ ਲਿਆ ਤੇ ਪੁਲਸ ਟੀਮ 'ਤੇ ਗੋਲ਼ੀ ਚਲਾ ਦਿੱਤੀ, ਜੋ ਕਿ ਪੁਲਸ ਦੀ ਗੱਡੀ 'ਚ ਜਾ ਵੱਜੀ। ਜਿਸ ਮਗਰੋਂ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ।
ਹੋਰ ਜਾਣਕਾਰੀ ਦਿੰਦੇ ਹੋਏ ਹਾਥਰਸ ਦੇ ਐੱਸ.ਪੀ. ਚਿਰੰਜੀਵ ਨਾਥ ਸਿਨ੍ਹਾ ਨੇ ਦੱਸਿਆ ਕਿ ਪੁਲਸ ਨੇ ਜਵਾਬੀ ਕਾਰਵਾਈ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਤੇ ਉਸ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਕਾਰਵਾਈ ਵੀ ਅਮਲ 'ਚ ਲਿਆਂਦੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੱਜ ਜੋਯਮਾਲਿਆ ਬਾਗਚੀ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਚੁੱਕੀ ਸਹੁੰ
NEXT STORY