ਸੀਹੋਰ- ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਇਕ ਪਿੰਡ ’ਚ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਲੈਣ ਦੇ 48 ਘੰਟਿਆਂ ਅੰਦਰ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸਥਾਨਕ ਸਿਹਤ ਪ੍ਰਸ਼ਾਸਨ ਅਨੁਸਾਰ, ਟੀਕਾਕਰਨ ਦੇ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਭੋਪਾਲ ਸਥਿਤ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ’ਚ ਹੋ ਰਿਹਾ ਹੈ, ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਦਾ ਖ਼ੁਲਾਸਾ ਹੋ ਸਕੇਗਾ। ਮੈਡੀਕਲ ਅਧਿਕਾਰੀ ਡਾਕਟਰ ਪ੍ਰਵੀਰ ਗੁਪਤਾ ਨੇ ਕਿਹਾ ਕਿ ਸ਼ੁਭਮ ਪਰਮਾਰ ਨੂੰ 6 ਨਵੰਬਰ ਨੂੰ ਭੰਵਰਾ ਪਿੰਡ ’ਚ ਕੋਰੋਨਾ ਰੋਕੂ ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਅਤੇ ਅੱਧੇ ਘੰਟੇ ਤੱਕ ਸਿਹਤ ਦਲ ਦੀ ਨਿਗਰਾਨੀ ਤੋਂ ਬਾਅਦ ਉਹ ਘਰ ਪਰਤ ਗਿਆ।
ਇਹ ਵੀ ਪੜ੍ਹੋ : ਰਿਵਾਇਤੀ ਪਹਿਰਾਏ 'ਚ ਨੰਗੇ ਪੈਰੀਂ ਪਦਮ ਸ਼੍ਰੀ ਲੈਣ ਪਹੁੰਚੀ ਤੁਲਸੀ ਗੌੜਾ, PM ਮੋਦੀ ਨੇ ਕੀਤਾ ਨਮਨ
ਉਨ੍ਹਾਂ ਕਿਹਾ ਕਿ ਸ਼ੁਭਮ ਦੇ ਪਰਿਵਾਰ ਨੇ ਦੱਸਿਆ ਕਿ ਅਗਲੀ ਸਵੇਰ ਉਸ ਨੂੰ ਉਲਟੀ ਹੋਣ ਲੱਗੀ ਅਤੇ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਸੀਹੋਰ ਜ਼ਿਲ੍ਹਾ ਹਸਪਤਾਲ ਰੈਫ਼ਰ ਕੀਤਾ ਗਿਆ। ਇੱਥੇ ਸੋਮਵਾਰ ਸਵੇਰੇ ਉਸ ਦੀ ਮੌਤ ਹੋ ਗਈ। ਗੁਪਤਾ ਨੇ ਕਿਹਾ ਕਿ ਟੀਕਾਕਰਨ ਤੋਂ ਬਾਅਦ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਭਮ ਦੇ ਸਿਹਤ ਦੀ ਨਿਗਰਾਨੀ ਕੀਤੀ ਗਈ। ਸ਼ੁਭਮ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਭੋਪਾਲ ਏਮਜ਼ ਦੇ ਡਾਕਟਰਾਂ ਵਲੋਂ ਪੋਸਟਮਾਰਟਮ ਕੀਤਾ ਗਿਆ ਹੈ ਅਤੇ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦਾ ਸਹੀ ਕਾਰਨ ਪਤਾ ਲੱਗ ਸਕੇਗਾ। ਸ਼ੁਭਮ ਦੇ ਪਿਤਾ ਮਾਨਸਿੰਘ ਨੇ ਕਿਹਾ ਕਿ ਏਮਜ਼ ਦੇ ਡਾਕਟਰਾਂ ਨੇ ਸੂਚਿਤ ਕੀਤਾ ਹੈ ਕਿ 8 ਦਿਨਾਂ ’ਚ ਪੋਸਟਮਾਰਟਮ ਰਿਪੋਰਟ ਖੇਤਰ ਦੇ ਸੰਬੰਧਤ ਥਾਣਿਆਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਦਾ ਦਾਅਵਾ, ਕਿਸਾਨ ਵਿਰੋਧੀ ਸਰਕਾਰ ਦੇ ਤਾਬੂਤ 'ਚ ਆਖ਼ਰੀ ਕਿੱਲ ਸਾਬਿਤ ਹੋਵੇਗੀ ਲਖਨਊ ਮਹਾਪੰਚਾਇਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਯਮੁਨਾ ’ਚੋਂ ਜ਼ਹਿਰੀਲੀ ਝੱਗ ਹਟਾਉਣ ਲਈ ਕੀਤਾ ਜਾ ਰਿਹੈ ਪਾਣੀ ਦਾ ਛਿੜਕਾਅ, ਛਠ ਪੂਜਾ ’ਤੇ ਲੱਗੀ ਪਾਬੰਦੀ
NEXT STORY