ਪ੍ਰਯਾਗਰਾਜ : ਇਲਾਹਾਬਾਦ ਹਾਈਕੋਰਟ ਨੇ ਪਤਨੀ ਦੇ ਗੁਜ਼ਾਰਾ ਭੱਤੇ ਨਾਲ ਜੁੜੇ ਇਕ ਮਾਮਲੇ ਵਿਚ ਮਰਦਾਂ ਨੂੰ ਲੈ ਕੇ ਬੇਹੱਦ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਪਤੀ ਆਪਣੀ ਮਾੜੀ ਆਰਥਿਕ ਹਾਲਤ ਦਾ ਬਹਾਨਾ ਬਣਾ ਕੇ ਪਤਨੀ ਅਤੇ ਬੱਚਿਆਂ ਦੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦਾ। ਇਲਾਹਾਬਾਦ ਹਾਈ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਜਿਨ੍ਹਾਂ ਮਰਦਾਂ ਨੂੰ ਲੱਗਦਾ ਹੈ ਕਿ ਜੇਕਰ ਉਨ੍ਹਾਂ ਦਾ ਵਿਆਹ ਟੁੱਟ ਸਕਦਾ ਹੈ ਜਾਂ ਉਹ ਆਪਣੀ ਪਤਨੀ ਅਤੇ ਬੱਚਿਆਂ ਦਾ ਪਾਲਣ-ਪੋਸ਼ਣ ਨਹੀਂ ਕਰ ਸਕਣਗੇ, ਖਰਚਾ ਨਹੀਂ ਚੁੱਕ ਸਕਦੇ, ਉਨ੍ਹਾਂ ਨੂੰ ਵਿਆਹ ਨਹੀਂ ਕਰਵਾਉਣਾ ਚਾਹੀਦਾ।
ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
ਜਾਣੋ ਪੂਰਾ ਮਾਮਲਾ
ਜਸਟਿਸ ਅਤੁਲ ਸ਼੍ਰੀਧਰਨ ਅਤੇ ਜਸਟਿਸ ਵਿਵੇਕ ਸਰਨ ਦੀ ਬੈਂਚ ਇਕ ਪਤੀ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਫੈਮਿਲੀ ਕੋਰਟ ਨੇ ਪਤੀ ਨੂੰ ਆਪਣੀ ਪਤਨੀ ਨੂੰ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਦਿੱਤਾ ਸੀ, ਜਿਸ ਨੂੰ ਪਤੀ ਨੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਪਤੀ ਦੀ ਦਲੀਲ ਸੀ ਕਿ ਉਹ ਇਕ ਮਜ਼ਦੂਰ ਹੈ ਅਤੇ ਉਸ ਦੀ ਮਾਲੀ ਹਾਲਤ ਇੰਨੀ ਮਾੜੀ ਹੈ ਕਿ ਉਹ ਹਰੇਕ ਮਹੀਨੇ 4 ਹਜ਼ਾਰ ਰੁਪਏ ਨਹੀਂ ਦੇ ਸਕਦਾ।
ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
ਅਦਾਲਤ ਦੀਆਂ ਮੁੱਖ ਟਿੱਪਣੀਆਂ
ਇਸ ਮਾਮਲੇ ਦੇ ਸਬੰਧ ਵਿਚ ਅਦਾਲਤ ਨੇ ਕਿਹਾ ਕਿ ਜਿਹੜੇ ਮਰਦਾਂ ਨੂੰ ਲੱਗਦਾ ਹੈ ਕਿ ਵਿਆਹੁਤਾ ਜ਼ਿੰਦਗੀ ਵਿਚ ਖਟਾਸ ਆਉਣ 'ਤੇ ਉਹ ਆਪਣੀ ਪਤਨੀ ਅਤੇ ਬੱਚਿਆਂ ਦਾ ਖ਼ਰਚਾ ਨਹੀਂ ਚੁੱਕ ਸਕਦੇ, ਉਨ੍ਹਾਂ ਨੂੰ ਵਿਆਹ ਹੀ ਨਹੀਂ ਕਰਵਾਉਣਾ ਚਾਹੀਦੈ। ਬੈਂਚ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਕਿਸੇ ਔਰਤ ਨਾਲ ਵਿਆਹ ਕਰਵਾਉਂਦਾ ਹੈ ਤਾਂ ਉਹ ਕਾਨੂੰਨੀ ਤੌਰ 'ਤੇ ਉਸ ਦਾ ਪਾਲਣ-ਪੋਸ਼ਣ ਕਰਨ ਲਈ ਪਾਬੰਧ ਹੁੰਦਾ ਹੈ। ਮੁਕੱਦਮੇ ਦੌਰਾਨ ਆਰਥਿਕ ਤੰਗੀ ਦਾ ਬਹਾਨਾ ਸਵੀਕਾਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿਚ 4 ਹਜ਼ਾਰ ਰੁਪਏ ਮਹੀਨਾ ਦੇਣਾ ਕੋਈ ਵੱਡੀ ਰਕਮ ਨਹੀਂ ਹੈ। ਇਹ ਇਕ ਮਾਮੂਲੀ ਰਕਮ ਹੈ।
ਇਹ ਵੀ ਪੜ੍ਹੋ - ਭਾਰਤ ਵਿੱਚ ਜ਼ਬਰਦਸਤ ਭੂਚਾਲ, ਕੰਬ ਗਏ ਕਈ ਸੂਬੇ
ਪਤੀ ਦੇ ਦੋਸ਼ਾਂ ਨੂੰ ਕੀਤਾ ਖਾਰਜ
ਪਤੀ ਨੇ ਪਤਨੀ 'ਤੇ ਨਾਜਾਇਜ਼ ਸਬੰਧਾਂ ਦੇ ਦੋਸ਼ ਲਾਉਂਦੇ ਹੋਏ ਇੱਕ ਹਲਫ਼ਨਾਮਾ ਵੀ ਦਾਇਰ ਕੀਤਾ। ਹਾਈ ਕੋਰਟ ਨੇ ਪਤੀ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ। ਇਲਾਹਾਬਾਦ ਹਾਈ ਕੋਰਟ ਨੇ ਪਾਇਆ ਕਿ ਪਤਨੀ ਘੱਟ ਪੜ੍ਹੀ-ਲਿਖੀ ਸੀ ਅਤੇ ਪਤੀ ਨੇ ਧੋਖਾਧੜੀ ਨਾਲ ਹਲਫ਼ਨਾਮੇ 'ਤੇ ਉਸਦੇ ਦਸਤਖਤ ਪ੍ਰਾਪਤ ਕੀਤੇ ਸਨ। ਅਦਾਲਤ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਯੁੱਗ ਵਿੱਚ ਚਾਰ ਹਜ਼ਾਰ ਰੁਪਏ ਦਾ ਮਾਸਿਕ ਗੁਜ਼ਾਰਾ ਭੱਤਾ ਕਿਸੇ ਵੀ ਪੱਖੋਂ ਜ਼ਿਆਦਾ ਨਹੀਂ ਹੈ। ਦੂਜੇ ਪਾਸੇ ਪਤਨੀ ਨੇ ਅਦਾਲਤ ਨੂੰ ਦੱਸਿਆ ਕਿ ਉਹ ਚੰਗੀ ਤਰ੍ਹਾਂ ਪੜ੍ਹੀ-ਲਿਖੀ ਨਹੀਂ ਹੈ, ਉਸ ਕੋਲ ਆਮਦਨ ਦਾ ਕੋਈ ਸਰੋਤ ਨਹੀਂ ਹੈ ਅਤੇ ਉਹ ਆਪਣੇ ਦਮ 'ਤੇ ਬੱਚਿਆਂ ਦੀ ਪਰਵਰਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ - Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਅੰਬ' ਨੂੰ ਮਿਲੀ Z+ Security ! CCTV ਨਾਲ ਰੱਖੀ ਜਾਂਦੀ ਨਿਗਰਾਨੀ, ਕੀਮਤ ਜਾਣ ਉੱਡ ਜਾਣਗੇ ਹੋਸ਼
NEXT STORY