ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਨੇ ਦੱਸਿਆ ਕਿ ਨੋਇਡਾ ਦੇ ਥਾਣਾ ਫੇਜ਼-ਵਨ ਖੇਤਰ ਦੇ ਹਰੋਲਾ ਪਿੰਡ ਦਾ ਇੱਕ ਵਿਅਕਤੀ ਬੀਤੀ ਰਾਤ ਸ਼ਰਾਬ ਦੇ ਨਸ਼ੇ ਵਿੱਚ ਦੂਜੀ ਮੰਜ਼ਿਲ ਤੋਂ ਪੌੜੀਆਂ ਤੋਂ ਡਿੱਗ ਗਿਆ ਅਤੇ ਇਸ ਘਟਨਾ ਵਿੱਚ ਉਸ ਦੀ ਮੌਤ ਹੋ ਗਈ।
ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਉਪੇਂਦਰ ਸ਼ਰਮਾ (46) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਉਸਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਵੀਰਵਾਰ ਸਵੇਰੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਹਸਪਤਾਲ ਦੀ ਸੂਚਨਾ 'ਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
5ਵੀਂ ਜਮਾਤ ਤੱਕ ਦੇ ਸਕੂਲ ਬੰਦ, Online ਲੱਗਣਗੀਆਂ ਕਲਾਸਾਂ, ਹਰਿਆਣਾ ਸਰਕਾਰ ਨੇ ਲਿਆ ਫ਼ੈਸਲਾ
NEXT STORY