ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਬਾਗਵਤ ਜ਼ਿਲ੍ਹੇ ਦੇ ਬੜੌਤ ਨਗਰ 'ਚ ਟਿਊਬਵੈੱਲ ਦੇ ਖੁੱਲ੍ਹੇ ਟੋਏ 'ਚ ਡਿੱਗਣ ਨਾਲ 10 ਸਾਲਾ ਇਕ ਮੁੰਡੇ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪ੍ਰਸ਼ਾਸਨਿਕ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਵਿਰੋਧ ਜਤਾਇਆ ਹੈ।
ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੜਕਾ ਰੋਡ ਖੇਤਰ 'ਚ ਬੁੱਧਵਾਰ ਸ਼ਾਮ ਵਾਪਰੀ। ਮ੍ਰਿਤਕ ਮੁੰਡੇ ਦੇ ਪਰਿਵਾਰ ਵਾਲਿਆਂ ਨੇ ਵੀਰਵਾਰ ਨੂੰ ਦੱਸਿਆ ਇਰਸ਼ਾਦ (10) ਖੇਡਦੇ ਸਮੇਂ ਟਿਊਬਵੈੱਬ ਦੇ ਡੂੰਘੇ ਟੋਏ 'ਚ ਡਿੱਗ ਗਿਆ, ਜਿਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।
ਇਹ ਵੀ ਪੜ੍ਹੋ- ਟਰੰਪ ਦਾ ਭਾਸ਼ਣ ਖ਼ਤਮ ਹੁੰਦਿਆਂ ਹੀ ਇਰਾਨ ਨੇ ਛੱਡ'ਤੀਆਂ ਮਿਜ਼ਾਈਲਾਂ ! ਕਈ ਸ਼ਹਿਰਾਂ 'ਚ ਵੱਜ ਗਏ 'ਘੁੱਗੂ'
ਸਥਾਨਕ ਵਾਸੀਆਂ ਦਾ ਦੋਸ਼ ਹੈ ਕਿ ਨਗਰਪਾਲਿਕਾ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉੱਥੇ ਇਕ ਵਿਆਹ ਮੰਡਪ ਦਾ ਨਿਰਮਾਣ ਕੰਮ ਚੱਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਨਿਰਮਾਣ ਦੌਰਾਨ ਟਿਊਬਵੈੱਲ ਦਾ ਟੋਇਆ ਖੁੱਲ੍ਹਾ ਛੱਡ ਦਿੱਤਾ ਗਿਆ ਸੀ ਅਤੇ ਸੁਰੱਖਿਆ ਦੇ ਕੋਈ ਇੰਤਜ਼ਾਮ ਨਹੀਂ ਕੀਤੇ ਗਏ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਸ ਹਾਦਸੇ ਮਗਰੋਂ ਇਲਾਕੇ ਦੇ ਲੋਕਾਂ 'ਚ ਗੁੱਸਾ ਫੈਲ ਗਿਆ ਅਤੇ ਲੋਕਾਂ ਨੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨਿਰਮਾਣ ਅਧੀਨ ਵਿਆਹ ਮੰਡਪ ਦੀ ਕਾਨੂੰਨੀ ਤੌਰ 'ਤੇ ਜਾਂਚ ਦੀ ਵੀ ਮੰਗ ਕੀਤੀ। ਨਗਰ ਨਿਗਮ ਦੇ ਕਾਰਜਕਾਰੀ ਅਧਿਕਾਰੀ ਮਨੋਜ ਰਸਤੋਗੀ ਨੇ ਕਿਹਾ ਕਿ ਜਿਸ ਜ਼ਮੀਨ 'ਤੇ ਟਿਊਬਵੈੱਲ ਸਥਿਤ ਹੈ, ਉਹ ਸਰਕਾਰੀ ਮਾਲਕੀ ਵਾਲੀ ਹੈ ਅਤੇ ਵਿਆਹ ਮੰਡਪ ਘੱਟ ਗਿਣਤੀ ਮਾਮਲਿਆਂ ਦੇ ਵਿਭਾਗ ਵੱਲੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਲਾਪਰਵਾਹੀ ਪਾਈ ਗਈ ਤਾਂ ਸਬੰਧਤ ਕਰਮਚਾਰੀਆਂ ਅਤੇ ਠੇਕੇਦਾਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅਮਰੀਕਾ ਦਾ ਵੱਡਾ ਕਦਮ ! ਇਰਾਨ ਜੰਗ ਵਿਚਾਲੇ ਵੈਨੇਜ਼ੁਏਲਾ ਬਾਰੇ ਕੀਤਾ ਅਹਿਮ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫੋਨ 'ਤੇ ਕਰਵਾ'ਤੀ ਮਹਿਲਾ ਦੀ ਡਿਲਵਰੀ! ਇਲਾਜ ਦੌਰਾਨ ਦੋਵਾਂ ਦੀ ਮੌਤ, ਹਸਪਤਾਲ ਸੀਲ
NEXT STORY