ਪੰਚਕੂਲਾ— ਨਾਡਾ ਪਿੰਡ ਦੇ ਇਕ ਵਿਅਕਤੀ ਨੇ ਇਕ ਪਾਸੜ ਪਿਆਰ 'ਚ 8ਵੀਂ ਜਮਾਤ ਦੀ ਵਿਦਿਆਰਥਣ ਦਾ ਉਸ ਦੇ ਘਰ 'ਚ ਦਾਖ਼ਲ ਹੋ ਕੇ ਕਤਲ ਕਰ ਦਿੱਤਾ। ਦੋਸ਼ੀ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਗਲਾ ਵੱਢ ਦਿੱਤਾ। ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਖੁਦ ਵੀ ਜ਼ਹਿਰੀਲਾ ਪਦਾਰਥ ਨਿਗਲ ਲਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੋਸ਼ੀ ਵਿਅਕਤੀ ਨੂੰ ਸੈਕਟਰ-6 ਸਥਿਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
INX ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ ਪੀ ਚਿੰਦਬਰਮ ਨੂੰ ਸਮਨ, CBI ਨੇ ਪੁੱਛਗਿੱਛ ਲਈ ਬੁਲਾਇਆ
NEXT STORY