ਨੈਸ਼ਨਲ ਡੈਸਕ- ਪੱਛਮੀ ਬੰਗਾਲ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪੁਰੂਲੀਆ ਜ਼ਿਲ੍ਹੇ ਵਿੱਚ ਇੱਕ ਔਰਤ ਅਤੇ ਉਸ ਦੀਆਂ ਤਿੰਨ ਧੀਆਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਪਿਯਾ ਗੋਰਾਈ (30), ਉਸ ਦੀਆਂ ਧੀਆਂ ਵਿਸਾਖੀ (13), ਪੱਲਬੀ (10) ਅਤੇ ਸੌਰਵੀ (06) ਸ਼ੁੱਕਰਵਾਰ ਰਾਤ ਨੂੰ ਪੁਰੂਲੀਆ ਦੇ ਬੰਦੋਵਾਨ ਦੇ ਲਤਾਪਾੜਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮ੍ਰਿਤਕ ਪਾਈਆਂ ਗਈਆਂ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਸ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਿਯਾ ਆਪਣੇ ਪਤੀ ਅਤੇ ਬੱਚਿਆਂ ਨਾਲ ਬੰਦੋਵਾਨ ਵਿੱਚ ਰਹਿ ਰਹੀ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; BJP ਦੇ ਸੀਨੀਅਰ ਆਗੂ 'ਤੇ ਹੋ ਗਿਆ ਜਾਨਲੇਵਾ ਹਮਲਾ !
ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਪਿਯਾ ਦਾ ਪਤੀ ਆਨੰਦ ਕਿਸੇ ਕੰਮ ਲਈ ਝਾਰਖੰਡ ਗਿਆ ਸੀ। ਜਦੋਂ ਉਹ ਰਾਤ 10 ਵਜੇ ਦੇ ਕਰੀਬ ਵਾਪਸ ਆਇਆ ਤਾਂ ਉਸ ਨੇ ਘਰ ਦਾ ਦਰਵਾਜ਼ਾ ਬੰਦ ਪਾਇਆ। ਜਦੋਂ ਉਸ ਨੇ ਦਰਵਾਜ਼ਾ ਤੋੜਿਆ ਤਾਂ ਉਸ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਅੰਦਰ ਬੇਹੋਸ਼ ਪਏ ਦੇਖਿਆ।
ਉਨ੍ਹਾਂ ਕਿਹਾ ਕਿ ਕੁਝ ਗੁਆਂਢੀਆਂ ਦੀ ਮਦਦ ਨਾਲ, ਉਹ ਉਨ੍ਹਾਂ ਨੂੰ ਨੇੜਲੇ ਹਸਪਤਾਲ ਲੈ ਗਿਆ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅਧਿਕਾਰੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਚਾਰਾਂ ਨੇ ਸੌਣ ਤੋਂ ਪਹਿਲਾਂ ਮੁਰਮੁਰੇ ਖਾਧੇ ਸਨ, ਜਿਸ ਨਾਲ ਫੂਡ ਪੋਇਜ਼ਨਿੰਗ ਦਾ ਸ਼ੱਕ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਸਹੀ ਕਾਰਨ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਹੀ ਕੀਤੀ ਜਾ ਸਕਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਨੇਤਾ ਅਨਿਲ ਸਿੰਘ 'ਤੇ ਜਾਨਲੇਵਾ ਹਮਲਾ: ਕਾਰ ਨਾਲ ਟੱਕਰ, ਡੰਡਿਆਂ ਅਤੇ ਰਾਡਾਂ ਨਾਲ ਹਮਲਾ
NEXT STORY