ਨੈਸ਼ਨਲ ਡੈਸਕ- ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਜੰਗਲੀ ਹਾਥੀ ਦੇ ਹਮਲੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਧਰਮਜੈਗੜ੍ਹ ਇਲਾਕੇ 'ਚ ਇਕ ਹਾਥੀ ਨੇ 55 ਸਾਲਾ ਭਗਤਰਾਮ ਰਾਠੀਆ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਉਕਤ ਹਾਥੀ ਆਪਣੇ ਝੁੰਡ ਤੋਂ ਵਿਛੜ ਗਿਆ ਸੀ ਤੇ ਇਕੱਲਾ ਘੁੰਮ ਰਿਹਾ ਸੀ। ਇਸ ਦੌਰਾਨ ਜਦੋਂ ਰਾਠੀਆ ਸਵੇਰੇ 5 ਵਜੇ ਜੰਗਲ ਵੱਲ ਗਿਆ ਤਾਂ ਹਾਥੀ ਨੇ ਉਸ 'ਤੇ ਹਮਲਾ ਕਰ ਦਿੱਤਾ ਤੇ ਉਸ ਨੂੰ ਮਾਰ ਸੁੱਟਿਆ।
ਇਹ ਵੀ ਪੜ੍ਹੋ- ਜਦੋਂ 'ਰੱਬ' ਹੀ ਬਣ ਗਿਆ ਯਮਰਾਜ..., ਜਾਨ ਬਚਾਉਣ ਵਾਲੇ ਨੇ ਹੀ ਲੈ ਲਈ 15 ਲੋਕਾਂ ਦੀ ਜਾਨ
ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਜੰਗਲਾਤ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਆ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਉਸ ਦੇ ਪਰਿਵਾਰ ਲਈ 25 ਹਜ਼ਾਰ ਰੁਪਏ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 5.75 ਲੱਖ ਰੁਪਏ ਹੋਰ ਬਾਕੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਦਿੱਤੇ ਜਾਣਗੇ।
ਇਹ ਵੀ ਪੜ੍ਹੋ- ਡਰਾਈਵਰ ਦੀ ਕਾਹਲ਼ੀ ਨੇ ਹਾਈਵੇ 'ਤੇ ਵਿਛਾ'ਤੀਆਂ ਲਾਸ਼ਾਂ ! ਸਵਾਰੀਆਂ ਨਾਲ ਭਰੀ ਬੱਸ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੱਛਮੀ ਬੰਗਾਲ ਭਰਤੀ ਵਿਵਾਦ: SC ਨੇ ਬਰਖਾਸਤ ਅਧਿਆਪਕਾਂ ਦੀਆਂ ਸੇਵਾਵਾਂ 'ਚ ਕੀਤਾ ਵਾਧਾ
NEXT STORY