ਹੈਦਰਾਬਾਦ, (ਅਨਸ)- ਹੈਦਰਾਬਾਦ ’ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਸੈਕਸ ਕਰਨ ਤੋਂ ਇਨਕਾਰ ਕਰਨ ’ਤੇ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ। ਜਦੋਂ ਔਰਤ ਦੀ ਲਾਸ਼ ਦੀ ਜਾਂਚ ਕੀਤੀ ਗਈ ਤਾਂ ਰਿਪੋਰਟ ’ਚ ਇਹ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ। ਵਾਰਦਾਤ ਨੂੰ 20 ਮਈ ਦੀ ਰਾਤ ਨੂੰ ਅੰਜਾਮ ਦਿੱਤਾ ਗਿਆ ਸੀ ਪਰ ਪੁਲਸ 10 ਦਿਨਾਂ ਬਾਅਦ ਇਸ ਮਾਮਲੇ ਨੂੰ ਸੁਲਝਾ ਸਕੀ।
ਇਹ ਵੀ ਪੜ੍ਹੋ- ਮਾਡਲ ਜੇਲ੍ਹ ਟਿਫ਼ਿਨ ਬੰਬ ਮਾਮਲੇ ’ਚ ਖਾਲਿਸਤਾਨੀ ਸਮਰਥਕ ਮੁਲਤਾਨੀ ਭਗੌੜਾ ਕਰਾਰ
ਤਰੁਣ ਨਾਮ ਦੇ ਦੋਸ਼ੀ ਨੇ ਪੁਲਸ ਕੋਲ ਕਬੂਲ ਕੀਤਾ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਇਸ ਲਈ ਕੀਤਾ ਕਿਉਂਕਿ ਉਸ ਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ ਸੀ। ਤੇਲੰਗਾਨਾ ਦੇ ਨਾਗਰਕੁਰਨੂਲ ਜ਼ਿਲ੍ਹੇ ਦੇ ਰਹਿਣ ਵਾਲੇ ਇਸ ਜੋੜੇ ਨੇ 2021 ’ਚ ਪ੍ਰੇਮ ਵਿਆਹ ਕੀਤਾ ਸੀ।
ਇਹ ਵੀ ਪੜ੍ਹੋ- ਬੜੇ ਕਮਾਲ ਦਾ ਹੈ ਇਹ AI App, ਚੁਟਕੀਆਂ 'ਚ ਦੱਸ ਦੇਵੇਗਾ ਸਾਮਾਨ ਅਸਲੀ ਹੈ ਜਾਂ ਨਕਲੀ
ਤਰੁਣ ਨੇ ਪੁਲਸ ਨੂੰ ਦੱਸਿਆ ਕਿ 20 ਮਈ ਦੀ ਰਾਤ ਨੂੰ ਉਸ ਨੇ ਆਪਣੀ ਪਤਨੀ ਨਾਲ ਸਰੀਰਕ ਸਬੰਧ ਬਣਾਉਣ ਦੀ ਇੱਛਾ ਜ਼ਾਹਰ ਕੀਤੀ ਸੀ। ਝਾਂਸੀ ਨੇ ਉਸ ਨੂੰ ਦੱਸਿਆ ਕਿ ਉਹ ਬਹੁਤ ਥੱਕ ਗਈ ਸੀ ਇਸ ਲਈ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਤਰੁਣ ਨੇ ਉਸ ਨਾਲ ਜ਼ਬਰਦਸਤੀ ਕੀਤੀ। ਜਦੋਂ ਉਹ ਚੀਕਣ ਲੱਗੀ ਤਾਂ ਉਸ ਨੇ ਆਪਣੇ ਹੱਥ ਨਾਲ ਉਸਦਾ ਮੂੰਹ ਦਬਾ ਦਿੱਤਾ। ਉਸ ਦਾ ਮੂੰਹ ਅਤੇ ਨੱਕ ਬੰਦ ਹੋਣ ਕਾਰਨ ਉਹ ਸਾਹ ਨਾ ਲੈ ਸਕੀ। ਜਦੋਂ ਉਹ ਬੇਹੋਸ਼ ਹੋ ਗਈ ਅਤੇ ਉਸ ਦੇ ਮੂੰਹ ’ਚੋਂ ਝੱਗ ਨਿਕਲਣ ਲੱਗੀ ਤਾਂ ਤਰੁਣ ਨੇ ਘਬਰਾ ਕੇ ਪਰਿਵਾਰ ਨੂੰ ਸੂਚਨਾ ਦਿੱਤੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਆਫ਼ ਦਿ ਰਿਕਾਰਡ : ਰਹੱਸਮਈ ਕਤਲ ’ਤੇ ਸਿਆਸਤ
1984 ਸਿੱਖ ਵਿਰੋਧੀ ਦੰਗੇ : ਜਗਦੀਸ਼ ਟਾਈਟਲਰ 'ਤੇ MP-MLA ਕੋਰਟ 'ਚ ਚੱਲੇਗਾ ਮੁਕੱਦਮਾ
NEXT STORY